ਪਟਿਆਲਾ, 6 ਅਗਸਤ 2019 - ਪਟਿਆਲਾ 'ਚੋਂ ਇੱਕ ਹੋਰ 13 ਸਾਲ ਦੇ ਬੱਚੇ ਦੇ ਲਾਪਤਾ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਅਤੇ ਲਾਪਤਾ ਬੱਚੇ ਹੋਏ ਬੱਚੇ ਦਾ ਨਾਂਅ ਜਗਜੀਤ ਸਿੰਘ ਅਤੇ ਉਹ ਪਟਿਆਲਾ ਦੀ ਆਦਰਸ਼ ਕਾਲੋਨੀ 'ਚ ਆਪਣੇ ਪਰਿਵਾਰ ਨਾਲ ਰਹਿੰਦਾ ਸੀ। ਮਿਲੀ ਜਾਣਕਾਰੀ ਅਨੁਸਾਰ ਜਗਜੀਤ ਸਿੰਘ ਬੀਤੇ ਦਿਨ ਤੋਂ ਹੀ ਭੇਦਭਰੇ ਹਾਲਾਤਾਂ 'ਚ ਲਾਪਤਾ ਹੋ ਗਿਆ ਹੈ। ਜਿਸ ਤੋਂ ਬਾਅਦ ਪਰਿਵਾਰ ਵੱਲੋਂ ਇਸ ਸਬੰਧੀ ਸੂਚਨਾ ਦਿੱਤੀ ਗਈ ਹੈ ਅਤੇ ਜਿਸ ਤੋਂ ਬਾਅਦ ਪੁਲਿਸ ਨੇ ਬੱਚੇ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਟਿਆਲਾ ਦੇ ਗੰਡੀ ਖੇੜੀਆਂ ਦੇ ਜਸ਼ਨਦੀਪ ਅਤੇ ਹਸਨਦੀਪ ਵੀ ਭੇਤਭਰੇ ਹਾਲਤਾਂ 'ਚ ਲਾਪਤਾ ਹੋ ਗਏ ਸਨ ਅਤੇ ਜਿਸ ਤੋਂ ਬਾਅਦ ਦੋਵਾਂ ਬੱਚਿਆਂ ਦੀਆਂ ਲਾਸ਼ਾਂ ਨਹਿਰ 'ਚੋਂ ਬਰਾਮਦ ਕੀਤੀਆਂ ਗਈਆਂ ਸਨ।