ਗੁਰਦਾਸਪੁਰ, 15 ਅਗਸਤ 2019 - ਸ੍ਰੀਮਤੀ ਅਰੁਣਾ ਚੋਧਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਸਰਕਾਰ ਵਲੋਂ ਸਥਾਨਕ ਲੈਫ. ਨਵਦੀਪ ਸਿੰਘ (ਅਸੋਕ ਚੱਕਰ) ਖੇਡ ਸਟੇਡੀਅਮ ਵਿਖੇ ਮਨਾਏ ਗਏ ਜ਼ਿਲਾ ਪੱਧਰੀ ਆਜ਼ਾਦੀ ਦਿਵਸ ਮੌਕੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ ਤੇ ਜ਼ਿਲਾ ਵਾਸੀਆਂ ਨੂੰ ਆਪਣਾ ਸੰਦੇਸ਼ ਦਿੱਤਾ ਗਿਆ। ਜਿਲਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਵਿਚ ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ, ਸ੍ਰੀ ਅਸ਼ੋਕ ਚੋਧਰੀ ਸੀਨੀਅਰ ਕਾਂਗਰਸੀ ਆਗੂ, ਸ੍ਰੀ ਰਮਨ ਬਹਿਲ ਚੇਅਰਮੈਨ ਐਸ.ਐਸ.ਬੋਰਡ, ਸ੍ਰੀ ਵਿਪੁਲ ਉਜਵਲ ਡਿਪਟੀ ਕਮਿਸ਼ਨਰ, ਸ੍ਰੀਮਤੀ ਰਮੇਸ਼ ਕੁਮਾਰੀ ਮਾਣਯੋਗ ਜ਼ਿਲਾ ਤੇ ਸ਼ੈਸਨ ਜੱਜ, ਸ੍ਰੀ ਜਤਿੰਦਰਪਾਲ ਸਿੰਘ ਖੁਰਮੀ, ਪ੍ਰੇਮ ਕੁਮਾਰ, ਅਮਰਿੰਦਰ ਸਿੰਘ ਸ਼ੇਰਗਿੱਲ, ਅਵਤਾਰ ਸਿੰਘ ( ਐਡੀਸ਼ਨਲ ਸ਼ੈਸਨ ਜੱਜ) ਸ੍ਰੀ ਸਵਰਨਦੀਪ ਸਿੰਘ ਐਸ.ਐਸ.ਪੀ ਗੁਰਦਾਸਪੁਰ, ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ), ਸ੍ਰੀ ਕੇਪੀ ਸੰਧੂ ਜਿਲਾ ਅਟਾਰਨੀ ਗੁਰਦਾਸਪੁਰ, ਚੇਅਰਮੈਨ ਬਲਜੀਤ ਸਿੰਘ ਪਾਹੜਾ, ਅਭਿਨਵ ਚੋਧਰੀ , ਰੋਸ਼ਨ ਜੋਸਫ ਜਿਲਾ ਪ੍ਰਧਾਨ ਕਾਂਗਰਸ ਪਾਰਟੀ ਸਮੇਤ ਪ੍ਰਮੁੱਖ ਹਸਤੀਆਂ ਮੌਜੂਦ ਸਨ। ਇਸ ਮੌਕੇ ਮੁੱਖ ਮਹਿਮਾਨ ਸ੍ਰੀਮਤੀ ਅਰੁਣਾ ਚੋਧਰੀ ਵਲੋਂ ਸਰਕਾਰੀ ਕਾਲਜ ਗੁਰਦਾਸਪੁਰ ਦੇ ਖੇਡ ਮੈਦਾਨ ਦੇ ਵਿਕਾਸ ਲਈ ਆਪਣੇ ਅਖਤਿਆਰੀ ਫੰਡ ਵਿਚੋਂ 5 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਉਨਾਂ ਆਜ਼ਾਦੀ ਦਿਵਸ ਦੀ ਖੁਸ਼ੀ ਵਿਚ 16 ਅਗਸਤ ਨੂੰ ਜ਼ਿਲੇ ਅੰਦਰ ਛੁੱਟੀ ਦਾ ਐਲਾਨ ਕੀਤਾ ਗਿਆ। ਜਿਲੇ ਦੇ ਸਾਰੇ ਸਰਕਾਰੀ ਦਫਤਰਾਂ ਤੇ ਵਿੱਦਿਅਕ ਅਦਾਰਿਆਂ ਵਿਚ ਛੁੱਟੀ ਹੋਵੇਗੀ। ਸਮਾਗਮ ਉਪਰੰਤ ਸਥਾਨਕ ਪੀ.ਡਬਲਿਊ.ਡੀ ਦੇ ਰੈਸਟ ਹਾਊਸ ਵਿਖੇ 'ਏਟ ਹੋਮ' ਪ੍ਰੋਗਰਾਮ ਤਹਿਤ ਮੁੱਖ ਮਹਿਮਾਨ ਵਲੋਂ ਵਿਭਾਗਾਂ ਦੇ ਅਧਿਕਾਰੀਆਂ ਤੇ ਪ੍ਰਮੁੱਖ ਹਸਤੀਆਂ ਨਾਲ ਮੁਲਾਕਾਤ ਕੀਤੀ ਤੇ ਉਨਾਂ ਨਾਲ ਚਾਹ ਦਾ ਕੱਪ ਸਾਂਝਾ ਕੀਤਾ। ਗੁਰਦਾਸਪੁਰ ਜਿਲੇ ਅੰਦਰ ਅੱਜ ਪਹਿਲੀ ਵਾਰ 'ਏਟ ਹੋਮ' ਤਹਿਤ ਅਜਿਹਾ ਸਮਾਗਮ ਕਰਵਾਇਆ ਗਿਆ ਸੀ, ਜਿਸਦੀ ਮੁੱਖ ਮਹਿਮਾਨ ਵਲੋਂ ਸ਼ਲਾਘਾ ਕੀਤੀ ਗਈ।
ਜ਼ਿਲਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀਮਤੀ ਅਰੁਣਾ ਚੋਧਰੀ ਨੇ ਕਿਹਾ ਕਿ ਅੱਜ 73ਵੇਂ ਆਜ਼ਾਦੀ ਦਿਹਾੜੇ ਮੌਕੇ ਮੈਨੂੰ ਆਪਣੇ ਜ਼ਿਲੇ ਗੁਰਦਾਸਪੁਰ ਦੇ ਵਾਸੀਆਂ ਨਾਲ ਇਹ ਖੁਸ਼ੀਆਂ ਸਾਂਝੀਆਂ ਕਰਨ ਦਾ ਮਾਣ ਮਹਿਸੂਸ ਹੋਇਆ ਹੈ। ਇਹ ਮੇਰੇ ਲਈ ਨਿੱਜੀ ਤੌਰ 'ਤੇ ਖੁਸ਼ੀ ਦਾ ਦਿਨ ਹੈ ਕਿ ਮੈਨੂੰ ਗੁਰਦਾਸਪੁਰ ਵਿਖੇ ਝੰਡਾ ਲਹਿਰਾਉਣ ਦਾ ਮੌਕਾ ਮਿਲਿਆ। ਇਸ ਮੌਕੇ ਮੈਂ ਆਪ ਸਭ ਨੂੰ ਇਸ ਸ਼ੁਭ ਅਵਸਰ 'ਤੇ ਵਧਾਈ ਦਿੰਦੇ ਹੋਏ ਸਮੁੱਚੇ ਪੰਜਾਬ ਦੀ ਅਮਨ, ਸ਼ਾਤੀ ਅਤੇ ਖੁਸ਼ਹਾਲੀ ਦੀ ਕਾਮਨਾ ਕਰਦੀ ਹਾਂ। ਆਜ਼ਾਦੀ ਪ੍ਰਾਪਤੀ ਲਈ ਚੱਲੇ ਸੰਘਰਸ਼ ਵਿੱਚ 80 ਫੀਸਦੀ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਦੇ ਹਿੱਸੇ ਆਈਆਂ।
ਉਨਾਂ ਅੱਗੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਾਲ ਸਾਡੇ ਲਈ ਹੋਰ ਵੀ ਖੁਸ਼ੀ ਵਾਲਾ ਹੈ ਕਿ ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਜਾ ਰਹੇ ਹਾਂ। ਗੁਰੂ ਸਾਹਿਬ ਨਾਲ ਸਬੰਧਤ ਦੋ ਇਤਿਹਾਸਕ ਨਗਰ ਬਟਾਲਾ ਤੇ ਡੇਰਾ ਬਾਬਾ ਨਾਨਕ ਗੁਰਦਾਸਪੁਰ ਜ਼ਿਲੇ ਦਾ ਹਿੱਸਾ ਹਨ ਅਤੇ ਸ਼ਤਾਬਦੀ ਜਸ਼ਨ ਇਨ•ਾਂ ਸ਼ਹਿਰਾਂ ਵਿੱਚ ਹੋਰ ਵੀ ਧੂਮ ਧਾਮ ਨਾਲ ਮਨਾਏ ਜਾ ਰਹੇ ਹਨ। 550ਵੇਂ ਪ੍ਰਕਾਸ਼ ਪੁਰਬ ਮੌਕੇ ਸਾਨੂੰ ਇਕ ਹੋਰ ਤੋਹਫਾ ਮਿਲਿਆ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੁੱਲ• ਰਿਹਾ ਹੈ। ਡੇਰਾ ਬਾਬਾ ਨਾਨਕ ਡਿਵਲਪਮੈਂਟ ਅਥਾਰਟੀ ਤਹਿਤ ਕਸਬੇ ਦੇ ਸੁੰਦਰੀਕਰਨ ਵਾਸਤੇ ਅਤੇ ਵੱਖ-ਵੱਖ ਵਿਕਾਸ ਕੰਮਾਂ ਉਤੇ 75 ਕਰੋੜ ਰੁਪਏ ਖਰਚੇ ਜਾ ਰਹੇ ਹਨ। 10 ਕਰੋੜ ਰੁਪਏ ਦੀ ਲਾਗਤ ਨਾਲ ਡੇਰਾ ਬਾਬਾ ਨਾਨਕ ਕਸਬੇ ਦੀਆਂ ਅੰਦਰੂਨੀ ਸੜਕਾਂ ਦਾ ਸੁੰਦਰੀਕਰਨ ਕੀਤਾ ਜਾ ਰਿਹਾ ਹੈ।
ਕੈਬਨਿਟ ਵਜ਼ੀਰ ਸ੍ਰੀਮਤੀ ਚੋਧਰੀ ਨੇ ਅੱਗੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ 550ਵੇਂ ਗੁਰਪੁਰਬ ਨੂੰ ਮਨਾਉਣ ਲਈ ਸਾਲ ਭਰ ਤੋਂ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਜਿਨ•ਾਂ ਦੀ ਸਮਾਪਤੀ ਨਵੰਬਰ ਮਹੀਨੇ ਹੋਵੇਗੀ। ਸਾਡੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਵੱਲੋਂ ਗੁਰਪੁਰਬ ਸਬੰਧੀ 3462 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ ਗਿਆ ਹੈ। ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ 70 ਪਿੰਡਾਂ ਦੇ ਵਿਕਾਸ ਲਈ 50 ਲੱਖ ਰੁਪਏ ਪ੍ਰਤੀ ਪਿੰਡ ਵਿਸ਼ੇਸ਼ ਫੰਡ ਜਾਰੀ ਕੀਤੇ ਗਏ ਹਨ। ਸੂਬੇ ਦੇ ਹਰ ਪਿੰਡ ਵਿੱਚ 550 ਬੂਟੇ ਲਾਏ ਜਾਣਗੇ।
ਉਨਾਂ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਵੱਲੋਂ ਸੱਤਾ ਸੰਭਾਲਦਿਆਂ ਹੀ ਕਿਸਾਨਾਂ ਨਾਲ ਕੀਤੇ ਵਾਅਦੇ ਮੁਤਾਬਕ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਯੋਜਨਾ ਲਿਆਂਦੀ ਗਈ ਹੈ। ਹੁਣ ਤੱਕ ਸਾਡੀ ਸਰਕਾਰ ਵੱਲੋਂ 5 ਲੱਖ 60 ਹਜ਼ਾਰ ਕਿਸਾਨਾਂ ਦਾ 4609 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਜਾ ਚੁੱਕਾ ਹੈ। ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦਾ 50 ਹਜ਼ਾਰ ਰੁਪਏ ਤੱਕ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ। ਇਸ ਸਕੀਮ ਤਹਿਤ 15890 ਲਾਭਪਾਤਰੀਆਂ ਦੇ 52 ਕਰੋੜ ਰੁਪਏ ਮੁਆਫ ਕੀਤੇ ਗਏ ਹਨ। ਕੈਪਟਨ ਅਮਰਿੰਦਰ ਸਿੰਘ ਜੀ ਨੇ ਆਪਣੇ ਵਾਅਦੇ ਮੁਤਾਬਕ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਢਦਿਆਂ ਸਪੈਸ਼ਲ ਟਾਸਕ ਫ਼ੋਰਸ ਦਾ ਗਠਨ ਕੀਤਾ ਹੈ, ਜਿਸ ਦੇ ਚੰਗੇ ਨਤੀਜੇ ਸਾਹਮਣੇ ਆਏ। ਨਸ਼ਿਆਂ ਖ਼ਿਲਾਫ਼ ਮੁਹਿੰਮ ਖੜ•ੀ ਕਰਨ ਲਈ 'ਨਸ਼ਾ ਰੋਕੂ ਅਫ਼ਸਰ' ਯਾਨੀ ਕਿ ਡੈਪੋ ਪ੍ਰੋਗਰਾਮ ਚਲਾਇਆ ਗਿਆ ਹੈ। ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ 'ਬੱਡੀ ਪ੍ਰੋਗਰਾਮ' ਸ਼ੁਰੂ ਕੀਤਾ।
ਉਨਾਂ ਨੇ ਅੱਗੇ ਕਿਹਾ ਕਿ ਔਰਤਾਂ ਦੇ ਹੱਕ ਵਿੱਚ ਵੱਡਾ ਫ਼ੈਸਲਾ ਲੈਂਦਿਆਂ ਸਰਕਾਰ ਨੇ ਸ਼ਹਿਰੀ ਸਥਾਨਕ ਇਕਾਈਆਂ ਅਤੇ ਪੰਚਾਇਤੀ ਰਾਜ ਸੰਸਥਾਵਾਂ ਵਿੱਚ ਔਰਤਾਂ ਲਈ ਰਾਖਵਾਂਕਰਨ 33 ਫ਼ੀਸਦ ਤੋਂ ਵਧਾ ਕੇ 50 ਫ਼ੀਸਦ ਕਰ ਦਿੱਤਾ। ਮੇਰੇ ਆਪਣੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਹੁਣ ਤੱਕ 22 ਲੱਖ 61 ਹਜ਼ਾਰ ਲਾਭਪਾਤਰੀਆਂ ਨੂੰ ਵੱਖ-ਵੱਖ ਪੈਨਸ਼ਨ ਸਕੀਮਾਂ ਤਹਿਤ 165.83 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਸਿੱਖਿਆ 'ਚ ਸੁਧਾਰ ਲਈ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ। ਸਕੂਲਾਂ ਨੂੰ ਅੱਪਗ੍ਰੇਡ ਕਰ ਕੇ 'ਸਮਾਰਟ ਸਕੂਲ' ਬਣਾਇਆ ਗਿਆ ਹੈ। ਸਾਡੇ ਆਪਣੇ ਜ਼ਿਲੇ ਗੁਰਦਾਸਪੁਰ ਅੰਦਰ 200 ਪ੍ਰਾਇਮਰੀ ਤੇ 80 ਸੈਕੰਡਰੀ ਸਕੂਲ 'ਸਮਾਰਟ ਸਕੂਲ' ਬਣਾਏ ਗਏ ਹਨ। 'ਸਮਰਪਣ' ਪ੍ਰੋਜੈਕਟ ਤਹਿਤ ਹੁਣ ਤਕ 150 ਸਕੂਲਾਂ ਅੰਦਰ ਐਲ.ਈ.ਡੀ ਲਗਾਈਆਂ ਜਾ ਚੁੱਕੀਆਂ ਹਨ। ਕਲਾਨੌਰ ਵਿਖੇ 9 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਕਾਲਜ ਦੀ ਉਸਾਰੀ ਕਰਵਾਈ ਜਾ ਰਹੀ ਹੈ। ਗੁਰਦਾਸਪੁਰ ਤੇ ਮਾਨਸਾ ਵਿੱਚ 2 ਨਵੇਂ ਸੈਨਿਕ ਸਕੂਲ ਖੋਲ•ੇ ਜਾਣਗੇ। ਕਲਾਨੌਰ ਵਿਖੇ ਗੰਨੇ ਦੀ ਫਸਲ ਦਾ ਰਿਸਰਚ ਸੈਂਟਰ ਖੁੱਲ•ਣ ਜਾ ਰਿਹਾ ਹੈ।
ਉਨਾਂ ਅੱਗੇ ਕਿਹਾ ਕਿ ਸੂਬੇ ਵਿੱਚੋਂ ਬੇਰੁਜ਼ਗਾਰੀ ਖ਼ਤਮ ਕਰਨ ਲਈ ਸਰਕਾਰ ਵੱਲੋਂ 'ਘਰ ਘਰ ਰੋਜ਼ਗਾਰ ਤੇ ਕਾਰੋਬਾਰ' ਯੋਜਨਾ ਲਿਆਂਦੀ ਗਈ ਹੈ। ਹਰੇਕ ਜ਼ਿਲ•ੇ ਵਿੱਚ 'ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ' ਸਥਾਪਤ ਕੀਤੇ ਗਏ ਹਨ। ਇਕੱਲੇ ਗੁਰਦਾਸਪੁਰ ਜ਼ਿਲੇ ਵਿੱਚ ਹੁਣ ਤਕ 66 ਰੋਜ਼ਗਾਰ ਮੇਲੇ ਲਗਾਏ ਗਏ, ਜਿਨ•ਾਂ ਵਿੱਚ 8 ਹਜ਼ਾਰ 428 ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਉਨਾਂ ਨੇ ਅੱਗੇ ਕਿਹਾ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੀ ਸ਼ੁਰੂਆਤ ਕਰਕੇ ਹਰੇਕ ਮਹੀਨੇ 20 ਤਰੀਕ ਨੂੰ ਵਿਸ਼ੇਸ ਕੈਂਪ ਲਗਾਏ ਜਾਂਦੇ ਹਨ। ਗੁਰਦਾਸਪੁਰ ਜ਼ਿਲੇ ਅੰਦਰ ਹੁਣ ਤੱਕ ਲੱਗੇ 7 ਵਿਸ਼ੇਸ ਕੈਂਪਾਂ ਵਿਚ ਹੁਣ ਤਕ 54 ਹਜ਼ਾਰ 542 ਲਾਭਪਾਤਰੀਆਂ ਨੂੰ ਸਹੂਲਤਾਂ ਦਿੱਤੀਆਂ ਗਈਆਂ। ਸੂਬੇ ਅੰਦਰ 20 ਅਗਸਤ ਤੋਂ ਸ਼ੁਰੂ ਹੋਣ ਜਾ ਰਹੀ 'ਸਰਬੱਤ ਸਿਹਤ ਬੀਮਾ ਯੋਜਨਾ' ਤਹਿਤ ਗੁਰਦਾਸਪੁਰ ਜ਼ਿਲੇ ਅੰਦਰ ਕੁਲ 2 ਲੱਖ 53 ਹਜ਼ਾਰ ਲਾਭਪਾਤਰੀ ਹਨ ਜਿਨ•ਾਂ ਦੀ ਰਜਿਸ਼ਟੇਰਸ਼ਨ ਕਰਨ ਲਈ ਸਮੂਹ ਵਿਭਾਗਾਂ ਵਲੋਂ ਲਾਭਪਾਤਰੀਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਕੀਮ ਤਹਿਤ ਲਾਭਪਾਤਰੀਆਂ ਦਾ ਕੈਸ਼ਲੈਸ 5 ਲੱਖ ਰੁਪਏ ਦਾ ਬੀਮਾ ਕੀਤਾ ਜਾਵੇਗਾ। ਗੁਰਦਾਸਪੁਰ ਜ਼ਿਲੇ ਅੰਦਰ 2 ਲੱਖ 16 ਹਜ਼ਾਰ ਲਾਭਪਾਤਰੀਆਂ ਦੇ 'ਸਮਾਰਟ ਰਾਸ਼ਨ ਕਾਰਡ' ਬਣਾਏ ਗਏ ਹਨ। ਲਾਭਪਾਤਰੀਆਂ ਨੂੰ ਦੋ ਰੁਪਏ ਕਿਲੋ ਕਣਕ ਪ੍ਰਦਾਨ ਕੀਤੀ ਜਾ ਰਹੀ ਹੈ।
ਕੈਬਨਿਟ ਵਜ਼ੀਰ ਨੇ ਅੱਗੇ ਕਿਹਾ ਕਿ ਜ਼ਿਲੇ ਅੰਦਰ ਬੁਢਾਪਾ ਪੈਨਸ਼ਨ ਤਹਿਤ 1 ਲੱਖ 23 ਹਜ਼ਾਰ 886 ਲਾਭਪਾਤਰੀਆਂ ਨੂੰ 9 ਕਰੋੜ 29 ਲੱਖ 14 ਹਜ਼ਾਰ 500 ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਵਿਧਵਾ ਪੈਨਸ਼ਨ ਤਹਿਤ 27 ਹਜ਼ਾਰ 158 ਲਾਭਪਾਤਰੀਆਂ ਨੂੰ 2 ਕਰੋੜ 3 ਲੱਖ 68 ਹਜ਼ਾਰ 500 ਰੁਪਏ ਦੀ ਅਦਾਇਗੀ, ਆਸ਼ਰਿਤ ਸਕੀਮ ਤਹਿਤ 10 ਹਜ਼ਾਰ 803 ਬੱਚਿਆਂ ਨੂੰ 81 ਲੱਖ 2 ਹਜ਼ਾਰ 250 ਰੁਪਏ ਦੀ ਅਦਾਇਗੀ ਅਤੇ ਅਪੰਗ ਪੈਨਸ਼ਨ ਸਕੀਮ ਤਹਿਤ 11 ਹਜ਼ਾਰ 733 ਲਾਭਪਾਤਰੀਐਾਂਂ ਨੂੰ 87 ਲੱਖ 99 ਹਜਾਰ 750 ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨਾਂ ਜ਼ਿਲ•ਾ ਵਾਸੀਆਂ ਨੂੰ ਕਿਹਾ ਕਿ ਆਓ! ਇਸ ਇਤਿਹਾਸਕ ਮੌਕੇ ਅਸੀਂ ਸਾਰੇ ਰਲ ਕੇ ਪੰਜਾਬ ਅਤੇ ਦੇਸ਼ ਨੂੰ ਹੋਰ ਮਜ਼ਬੂਤ ਤੇ ਖੁਸ਼ਹਾਲ ਬਣਾਉਣ ਦਾ ਅਹਿਦ ਲੈਂਦੇ ਹੋਏ ਦੇਸ਼ ਦੇ ਸੰਵਿਧਾਨ ਪ੍ਰਤੀ ਸੱਚੀ ਨਿਸ਼ਠਾ ਦਾ ਪ੍ਰਗਟਾਵਾ ਕਰੀਏ।
ਜਿਲਾ ਵਾਸੀਆਂ ਨੂੰ ਸੰਬੋਧਨ ਕਰਨ ਉਪਰੰਤ ਮੁੱਖ ਮਹਿਮਾਨ ਵਲੋਂ ਸਮੁੱਚੀ ਪਰੇਡ ਦਾ ਨਿਰੀਖਣ ਕੀਤਾ ਗਿਆ। ਡੀ.ਐਸ.ਪੀ ਮਹੇਸ ਸੈਣੀ ਦੀ ਅਗਵਾਈ ਹੇਠ ਸਮੁੱਚੀ ਪਰੇਡ ਜਿਸ ਵਿਚ ਪੰਜਾਬ ਪੁਲਿਸ, ਹੋਮਗਾਰਡ, ਸਾਬਕਾ ਫੋਜੀ, ਐਨ.ਸੀ.ਸੀ ਵਿਦਿਆਰਥੀ ਅਤੇ ਬੈਂਡ ਸ਼ਾਮਿਲ ਸੀ ਵਲੋਂ ਮਾਰਚ ਪਾਸਟ ਕੀਤਾ ਗਿਆ। ਵੱਖ-ਵੱਖ ਵਿਭਾਗਾਂ ਵਲੋਂ ਖੂਬਸੂਰਤ ਝਾਕੀਆਂ ਦੀ ਪੇਸ਼ਕਾਰੀ ਕੀਤੀ ਗਈ। ਦੇਸ਼ ਭਗਤੀ ਦੇ ਅਧਾਰਿਤ ਵੱਖ-ਵੱਖ ਸਕੂਲੀ ਬੱਚਿਆਂ ਵਲੋਂ ਸੱਭਿਆਚਾਰਕ ਸਮਾਗਮ ਪੇਸ਼ ਕੀਤਾ ਗਿਆ। ਬੱਚਿਆਂ ਵਲੋਂ ਪੀ.ਟੀ.ਸ਼ੋਅ ਦੀ ਸ਼ਾਨਦਾਰ ਪੇਸ਼ਕਾਰੀ ਦਿੱਤੀ ਗਈ। ਉਪਰੰਤ ਮੁੱਖ ਮਹਿਮਾਨ ਵਲੋਂ ਲੋੜਵੰਦ ਲੋਕਾਂ ਨੂੰ ਸਿਲਾਈ ਮਸ਼ੀਨਾ, ਟਰਾਈ ਸਾਈਕਲ ਵੀ ਵੰਡੇ ਗਏ। ਇਸ ਮੌਕੇ ਵੱਖ-ਵੱਖ ਵਿਭਾਗਾਂ ਵਿਚ ਵਧੀਆ ਕਾਰੁਜ਼ਗਾਰੀ ਦਿਖਾਉਣ ਵਾਲੇ ਅਧਿਕਾਰੀਆਂ / ਕਰਮਚਾਰੀਆਂ, ਸਮਾਜਿਕ ਖੇਤਰ ਵਿਚ ਵੱਡਮੁੱਲਾ ਯੋਗਦਾਨ ਪਾਉਣ ਵਾਲੀਆਂ ਹਸਤੀਆਂ ਤੇ ਖੇਡਾਂ ਸਮੇਤ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲਿਆਂ ਵਿਦਿਆਰਥੀਆਂ ਤੇ ਖਿਡਾਰੀਆਂ ਨੂੰ ਮੁੱਖ ਮਹਿਮਾਨ ਵਲੋਂ ਪ੍ਰਸੰਸਾ ਪੱਤਰ ਤੇ ਪੌਦੇ ਵੰਡ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਆਖਰ ਵਿਚ ਜਿਲਾ ਪ੍ਰਸ਼ਾਸਨ ਵਲੋਂ ਮੁੱਖ ਮਹਿਮਾਨ ਸ੍ਰੀਮਤੀ ਅਰੁਣਾ ਚੋਧਰੀ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।
ਇਸੇ ਤਰਾਂ ਅੱਜ ਪੂਰੇ ਜ਼ਿਲ•ੇ ਅੰਦਰ ਆਜ਼ਾਦੀ ਦਿਵਸ ਪੂਰੇ ਉਤਸ਼ਾਹ ਤੇ ਜਾਹੋ ਜਲਾਲ ਨਾਲ ਮਨਾਇਆ ਗਿਆ। ਸਬ ਡਵੀਜ਼ਨ ਬਟਾਲਾ, ਡੇਰਾ ਬਾਬਾ ਨਾਨਕ, ਕਲਾਨੋਰ ਤੇ ਦੀਨਾਨਗਰ ਵਿਖੇ ਆਜ਼ਾਦੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ।
ਇਸ ਮੌਕੇ ਸਰਵ ਸ੍ਰੀ ਵਿਸੇਸ ਜੀ ਸੀ.ਜੀ.ਐਮ (ਸੀਨੀਅਰ ਡਵੀਜਨ), ਮੈਡਮ ਅਰਚਨਾ ਕੰਬੋਜ ਸਿਵਲ ਜੱਜ (ਸੀਨੀਅਰ ਡਵੀਜ਼ਨ), ਅਮਰਦੀਪ ਸਿੰਘ ਬੈਂਸ ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ), ਮਹੇਸ਼ ਕੁਮਾਰ , ਤਰੁਣਪ੍ਰੀਤ ਸਿੰਘ , ਮਿਸ ਹਰਸਿਮਰਨਜੀਤ ਕੋਰ, ਗੁਰਪ੍ਰੀਤ ਕੋਰ, ਹਰਮਨਦੀਪ ਕੋਰ (ਸਾਰੇ ਸਿਵਲ ਜੱਜ), ਰਣਬੀਰ ਸਿੰਘ ਮੂਧਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਡਾ. ਦੀਪਕ ਭਾਟੀਆ ਐਸ.ਡੀ.ਐਮ ਗੁਰਦਾਸਪੁਰ, ਸ੍ਰੀ ਰਮਨ ਕੋਛੜ ਸਹਾਇਕ ਕਮਿਸ਼ਨਰ (ਜਨਰਲ), ਮੈਡਮ ਅਮਨਦੀਪ ਕੋਰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਅਮਨਪਾਲ ਸਿੰਘ ਜਿਲਾ ਮਾਲ ਅਫਸਰ, ਐਚ.ਐਸ ਬਾਜਵਾ ਡਿਪਟੀ ਜਿਲਾ ਅਟਾਰਨੀ ਗੁਰਦਾਸਪੁਰ, ਸ੍ਰੀ ਐਚ.ਐਸ ਸੰਧੂ ਐਸ.ਪੀ (ਡੀ), ਨਵਜੋਤ ਸਿੰਘ ਸੰਧੂ ਸਿੰਘ ਐਸ.ਪੀ ਹੈੱਡਕੁਆਟਰ, ਬਲਦੇਵ ਸਿੰਘ ਰੰਧਾਵਾ ਆਰ.ਟੀ.ਏ, ਸ੍ਰੀਮਕੀ ਰਾਜਵਿੰਦਰ ਕੋਰ ਬਾਜਵਾ ਏ.ਈ.ਟੀ.ਸੀ, ਪ੍ਰਧਾਨ ਤਰਸੇਮ ਸਿੰਘ ਸਹੋਤਾ, ਸ੍ਰੀਮਤੀ ਰਕੇਸ ਬਾਲਾ ਜ਼ਿਲਾ ਸਿੱਖਿਆ ਅਫ਼ਸਰ (ਸੈਕੰ), ਵਿਨੋਦ ਮੱਤਰੀ ਜ਼ਿਲਾ ਸਿੱਖਿਆ ਅਫਸਰ (ਪ), ਸ. ਰਕੇਸ ਗੁਪਤਾ ਡਿਪਟੀ ਡੀ.ਈ.ਓ (ਸ), ਸ. ਬਲਬੀਰ ਸਿੰਘ ਡਿਪਟੀ ਡੀ.ਈ.ਓ (ਪ), ਸ੍ਰੀ ਪਰਮਿੰਦਰ ਸਿੰਘ ਸੈਣੀ ਜਿਲਾ ਗਾਈਡੈਂਸ ਕਾਊਸਲਰ, ਡਾ. ਕਿਸ਼ਨ ਚੰਦ ਸਿਵਲ ਸਰਜਨ, ਐਕਸੀਅਮ ਹਰਜੋਤ ਸਿੰਘ, ਡਾ. ਜਗਜੀਵਨ ਲਾਲਾ ਸਾਬਕਾ ਸਿਵਲ ਸਰਜਨ, ਡਾ. ਗੋਪਾਲ ਸੇਵਾਮੁਕਤ ਐਸ.ਐਮ.ਓ, ਭੀਮ ਸੇਨ ਸੇਵਾਮੁਕਤ ਪ੍ਰੋਫੈਸਰ ਸਰਕਾਰੀ ਕਾਲਜ ਗੁਰਦਾਸਪੁਰ, ਡਾ. ਪਰਮਜੀਤ ਸਿੰਘ ਕਲਸੀ ਨੈਸ਼ਨਲ ਐਵਾਰਡੀ ਸਮੇਤ ਵਿਭਾਗਾਂ ਦੇ ਮੁਖੀ ਤੇ ਜਿਲਾ ਵਾਸੀ ਵੱਡੀ ਗਿਣਤੀ ਵਿਚ ਮੋਜੂਦ ਸਨ।