ਚੰਡੀਗੜ੍ਹ, 16 ਅਗਸਤ 2019 - ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਪਹਿਲੀ ਬਰਸੀ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ।
ਸੋਸ਼ਲ ਮੀਡੀਆ 'ਤੇ ਮਰਹੂਮ ਵਾਜਪਾਈ ਨੂੰ ਯਾਦ ਕਰਦਿਆਂ ਉਨ੍ਹਾਂ ਨੇ ਲਿਖਿਆ, ''ਇੱਕ ਇਨਸਾਨ ਹਮੇਸ਼ਾ ਆਪਣੇ ਚੰਗੇ ਕੰਮਾਂ ਤੇ ਉੱਚੀ ਸੋਚ ਕਰਕੇ ਜਾਣਿਆ ਜਾਂਦਾ ਤੇ ਅਟਲ ਬਿਹਾਰੀ ਵਾਜਪਾਈ ਜੀ ਉਨ੍ਹਾਂ ਲੋਕਾਂ ਵਿੱਚੋਂ ਇੱਕ ਸਨ। ਮੈਨੂੰ ਅੱਜ ਵੀ ਉਨ੍ਹਾਂ ਨਾਲ ਆਪਣੀ ਪਹਿਲੀ ਮੁਲਾਕਾਤ ਯਾਦ ਹੈ ਜਦੋਂ 1970 ਵਿੱਚ ਉਹ 3 ਦਿਨ ਪਟਿਆਲੇ ਰਹੇ ਸਨ ਤੇ ਉਦੋਂ ਮੈਂ ਡਕਾਲਾ ਤੋਂ ਵਿਧਾਨ ਸਭਾ ਜ਼ਿਮਨੀ ਚੋਣ ਲੜ ਰਿਹਾ ਸੀ ਤੇ ਉਨ੍ਹਾਂ ਨੇ ਮੇਰੇ ਲਈ ਪ੍ਰਚਾਰ ਕੀਤਾ ਸੀ। ਅੱਜ ਉਨ੍ਹਾਂ ਦੀ ਬਰਸੀ ਮੌਕੇ ਅਸੀਂ ਉਨ੍ਹਾਂ ਦੀ ਉੱਚੀ ਸੋਚ ਤੇ ਲੋਕਾਂ ਦੀ ਸੇਵਾ ਕਰਨ ਦੀ ਭਾਵਨਾ ਅੱਗੇ ਸਿਰ ਝੁਕਾਉਂਦੇ ਹਾਂ ਤੇ ਅਟਲ ਜੀ ਹਮੇਸ਼ਾ ਸਾਡੀਆਂ ਯਾਦਾਂ, ਸਾਡੇ ਦਿਲਾਂ ਵਿੱਚ ਰਹਿਣਗੇ।''