ਚੰਡੀਗੜ੍ਹ, 16 ਅਗਸਤ 2019 - ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ 'ਚ ਅਗਲੇ 48 ਤੋਂ 72 ਘੰਟਿਆਂ ਦੌਰਾਨ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਅਨੁਸਾਰ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਪਕਪੂਰਥਲਾ, ਜਲੰਧਰ, ਨਵਾਂ ਸ਼ਹਿਰ, ਤਰਨਤਾਰਨ, ਲੁਧਿਆਣਾ, ਪਟਿਆਲਾ, ਸੰਗਰੂਰ, ਮਾਨਸਾ, ਬਠਿੰਡਾ, ਮੋਗਾ, ਬਰਨਾਲਾ ਅਤੇ ਨਾਲ ਲਗਦੇ ਇਲਾਕਿਆਂ ਸਮੇਤ ਕੈਚਮੈਂਟ ਆਫ ਰਾਵੀ, ਬਿਆਹ ਤੇ ਸਤਲੁਜ ਦਰਿਆ 'ਚ 7 ਤੋਂ 12 ਸੈਂਟੀਮੀਟਰ ਬਰਿਸ਼ ਹੋ ਸਕਦੀ ਹੈ।
ਉਥੇ ਹੀ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਲੁਧਿਆਣਾ, ਜਲੰਧਰ ਤੇ ਨਾਲ ਲੱਗਦੇ ਖੇਤਰਾਂ 'ਚ ਇੱਕ ਜਾਂ ਦੋ ਸੈਪਲਾਂ 'ਚ 12 ਸੈਂਟੀਮੀਟਰ ਤੋਂ ਵੀ ਵੱਧ ਬਾਰਿਸ਼ ਹੋਣ ਦੀ ਚੇਤਾਵਨੀ ਹੈ।