ਜਗਦੀਸ਼ ਥਿੰਦ
ਅਬੋਹਰ, 17 ਅਗਸਤ:
ਦੇਸ਼ ਦੇ 73ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਡ ਵਿਭਾਗ ਫ਼ਾਜ਼ਿਲਕਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਬੋਹਰ ਵਿਖੇ ਹੈਂਡਬਾਲ ਮੇਚ ਕਰਵਾਇਆ ਗਿਆ। ਇਸ ਮੌਕੇ ਐਸ.ਡੀ.ਐਮ. ਅਬੋਹਰ ਮੈਡਮ ਪੂਨਮ ਸਿੰਘ ਨੇ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।
ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਕਰਵਾਉਣ ਦਾ ਮੰਤਵ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜਿਥੇ ਨੌਜਵਾਨ ਦਾ ਨਸ਼ਿਆਂ ਵੱਲ ਧਿਆਨ ਨਹੀਂ ਜਾਵੇਗਾ ਉਥੇ ਮਨੁੱਖੀ ਸਿਹਤ ਨੂੰ ਵੀ ਮਜ਼ਬੂਤੀ ਮਿਲੇਗੀ।
ਐਸ.ਡੀ.ਐਮ. ਨੇ ਖਿਡਾਰੀਆਂ ਦੀ ਹੌਸਲਾਅਫ਼ਜਾਈ ਕਰਦਿਆਂ ਉਨ੍ਹਾਂ ਨੂੰ ਟਰੋਫ਼ੀ, ਮੈਡਲ ਤੇ ਸਪਰੋਟਸ ਡਰੈਸ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਖਿਡਾਰੀਆਂ ਲਈ ਖਾਣ-ਪੀਣ ਦਾ ਵਿਸ਼ੇਸ਼ ਪ੍ਰਬੰਧ ਵੀ ਕੀਤਾ ਗਿਆ।
ਇਸ ਮੌਕੇ ਕੁਸ਼ਤੀ ਦੇ ਜ਼ਿਲ੍ਹਾ ਪ੍ਰਧਾਨ ਕੋਰ ਸਿੰਘ ਬਰਾੜ, ਕੁਸ਼ਤੀ ਕੋਚ ਸ੍ਰੀ ਹਰਪਿੰਦਰ ਸਿੰਘ, ਹੈਂਡਬਾਲ ਕੋਚ ਗੁਰਫਤਿਹਾ ਸਿੰਘ ਅਤੇ ਹੋਰ ਪਤਵੰਤੇ ਸਜਣ ਮੌਜੂਦ ਸਨ।