ਚੰਡੀਗੜ੍ਹ, 17 ਅਗਸਤ 2019 - ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਨਵਦੀਪ ਸਿੰਘ ਜੀਦਾ 'ਤੇ ਬਠਿੰਡਾ ਦੇ ਅਜੀਤ ਰੋਡ ਕੋਲ ਡਿਊਟੀ 'ਤੇ ਤੈਨਾਤ ਟ੍ਰੈਫਿਕ ਪੁਲਿਸ ਕਰਮੀ ਦੇ ਥੱਪੜ ਮਾਰਨ ਦੇ ਦੋਸ਼ ਲੱਗੇ ਹਨ। ਇਸ ਘਟਨਾ ਦਾ ਵੀਡੀੳ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ ਹੈ। ਆਪ ਆਗੂ ਇਸ ਘਟਨਾ ਤੋਂ ਬਾਅਦ ਬਠਿੰਡਾ ਦੇ ਸਿਵਲ ਹਸਪਤਾਲ 'ਚ ਦਾਖਲ ਹੋ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਟ੍ਰੈਫਿਕ ਪੁਲਿਸ ਕਰਮੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ ਤੇ ਤਕਰਾਰ ਇੰਨੀ ਵਧ ਗਈ ਕਿ ਐਡਵੋਕੇਟ ਨੇ ਪੁਲਿਸ ਕਰਮੀ ਦੇ ਥੱਪੜ ਜੜ ਦਿੱਤਾ। ਫਿਲਹਾਲ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਇਸ ਵਿਵਾਦ ਪਿੱਛੇ ਗਲਤੀ ਕਿਸਦੀ ਹੈ।
ਵੀਡੀੳ ਦੇਖਣ ਲਈ ਹੇਠ ਲਿੰਕ 'ਤੇ ਕਲਿੱਕ ਕਰੋ :-
https://www.youtube.com/watch?v=-0sWOw2S5ck&feature=youtu.be