← ਪਿਛੇ ਪਰਤੋ
ਨਵੀਂ ਦਿੱਲੀ, 17 ਅਗਸਤ- ਦੂਰਦਰਸ਼ਨ ਦੀ ਮਸ਼ਹੂਰ ਐਂਕਰ ਨੀਲਮ ਸ਼ਰਮਾ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਹ ਕੈਂਸਰ ਤੋਂ ਪੀੜਤ ਸਨ। ਤੁਹਾਨੂੰ ਦੱਸ ਦੇਈਏ ਕਿ ਉਹ ਪਿਛਲੇ ਕਾਫੀ ਲੰਮੇ ਸਮੇਂ ਤੋਂ ਦੂਰਦਰਸ਼ਨ ਨਾਲ ਕੰਮ ਕਰ ਰਹੇ ਸਨ ਅਤੇ ਉਨ੍ਹਾਂ ਨੇ 1995 'ਚ ਦੂਰਦਰਸ਼ਨ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਨੀਲਮ ਸ਼ਰਮਾ ਦੇ ਦੇਹਾਂਤ ਦੀ ਖਬਰ ਦੂਰਦਰਸ਼ਨ ਵੱਲੋਂ ਆਪਣੇ ਟਵਿੱਟਰ ਅਕਾਊਂਟ 'ਤੇ ਦਿੱਤੀ ਗਈ। ਇਸ ਸਾਲ ਮਾਰਚ 'ਚ ਹੀ ਨੀਲਮ ਸ਼ਰਮਾ 'ਨਾਰੀ ਸ਼ਕਤੀ' ਪੁਰਸਕਾਰ ਨਾਲ ਸਨਮਾਨਿਤ ਹੋਏ ਸਨ।
Total Responses : 266