← ਪਿਛੇ ਪਰਤੋ
ਨਵੀਂ ਦਿੱਲੀ, 17 ਅਗਸਤ 2019 - ਦਿੱਲੀ ਦੇ ਏਮਜ਼ ਹਸਪਤਾਲ ਦੀ ਪਹਿਲੀ ਅਤੇ ਦੂਜੀ ਮੰਜ਼ਲ 'ਤੇ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਸ਼ਾਰਟ ਸਰਕਟ ਦੇ ਕਾਰਨ ਲੱਗੀ ਹੈ। ਮਿਲੀ ਜਾਣਕਾਰੀ ਅਨੁਸਾਰ ਫਾਇਰ ਬ੍ਰਿਗੇਡ ਦੀਆਂ 34 ਗੱਡੀਆਂ ਅੱਗ ਬੁਝਾਉਣ 'ਚ ਲੱਗੀਆਂ ਹੋਈਆਂ ਹਨ। ਅੱਗ ਇਨ੍ਹੀ ਭਿਆਨਕ ਸੀ ਕਿ ਇਹ ਹੌਲੀ-ਹੌਲੀ ਦੂਜੀ ਮੰਜ਼ਿਲ ਤੋਂ ਪੰਜਵੀਂ ਮੰਜ਼ਿਲ ਤੱਕ ਪਹੁੰਚ ਗਈ ਸੀ। ਫਿਲਹਾਲ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਵੱਲੋਂ ਕਾਫੀ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ ਅਤੇ ਜਲਦਿ ਹੀ ਪੂਰੀ ਤਰ੍ਹਾਂ ਨਾਲ ਕਾਬੂ ਪਾ ਲਿਆ ਜਾਵੇਗਾ। ਹਸਪਤਾਲ ਦੀ ਇਮਾਰਤ 'ਚ ਅੱਗ ਲੱਗਣ ਤੋਂ ਬਾਅਦ ਸਾਰੇ ਹੀ ਮਰੀਜਾ ਨੂੰ ਸੁਰੱਖਿਅਤ ਕੱਢ ਲਿਆ ਗਿਆ ਅਤੇ ਇਸ ਦੁਰਘਟਨਾ 'ਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਹੋਣ ਦੀ ਖਬਰ ਨਹੀਂ ਹੈ ਤੁਹਾਨੂੰ ਦੱਸ ਦੇਈਏ ਕਿ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਵੀ ਇਸੇ ਹਸਪਤਾਲ 'ਚ ਭਰਤੀ ਹਨ।
Total Responses : 936