ਹਰਜਿੰਦਰ ਸਿੰਘ ਗੋਲ੍ਹਣ
ਭਿੱਖੀਵਿੰਡ, 18 ਅਗਸਤ 2019 - ਬੇਸ਼ੱਕ ਕੇਂਦਰ ਸਰਕਾਰ ਨੇ ਅੰਮ੍ਰਿਤਸਰ- ਖੇਮਕਰਨ , ਖਾਲੜਾ- ਹਰੀਕੇ ਮਾਰਗ ਦੀਆਂ ਸੜਕਾਂ ਨੂੰ ਹਾਈਵੇ ਰੋਡ ਬਣਾਉਣ ਤੇ ਕਰੋੜਾਂ ਰੁਪਿਆ ਇਸ ਲਈ ਖਰਚ ਕੀਤਾ ਤਾਂ ਜੋ ਪਿੰਡਾਂ ਤੇ ਸ਼ਹਿਰਾਂ ਚ ਵਸਦੇ ਲੋਕਾਂ ਨੂੰ ਟ੍ਰੈਫਿਕ ਸਮੱਸਿਆ ਤੋਂ ਰਾਹਤ ਮਿਲ ਸਕੇ ਤੇ ਲੋਕ ਸੜਕੀ ਹਾਦਸਿਆਂ ਤੋਂ ਬਚ ਸਕਣ, ਜਦੋਂ ਕਿ ਸਰਕਾਰ ਦੇ ਸੁਪਨੇ ਪੂਰੇ ਹੋਣ ਦੀ ਬਿਜਾਏ ਚਕਨਾ ਚੂਰ ਹੋ ਰਹੇ ਹਨ। ਕਿਉਂਕਿ ਭਿੱਖੀਵੰਡ ਸ਼ਹਿਰ ਦੇ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦਾ ਸਾਮਾਨ ਸੜਕਾਂ ਉੱਤੇ ਰੱਖ ਕੇ ਸੜਕਾਂ ਨੂੰ ਤੰਗ ਕੀਤਾ ਜਾਂਦਾ ਉੱਥੇ ਸੜਕਾਂ ਤੇ ਘੁੰਮਦੇ ਆਵਾਰਾ ਪਸ਼ੂ ਗਊ ,ਵੱਛੇ , ਕੁੱਤੇ ,ਘੋੜਿਆਂ ਵੱਲੋਂ ਸੜਕਾਂ ਦੇ ਵਿਚਕਾਰ ਖੜ੍ਹ ਜਾਣ ਤੇ ਸੜਕੀ ਹਾਦਸਿਆਂ ਦਾ ਖਤਰਾ ਵਧ ਰਿਹਾ,ਸ਼ਹਿਰ ਚ ਸਫਾਈ ਤੇ ਸ਼ੁੱਧ ਪਾਣੀ ਦਾ ਯੋਗ ਪ੍ਰਬੰਧ ਨਾ ਹੋਣ ਕਾਰਨ ਲੋਕ ਮੁਸ਼ਕਲ ਦਾ ਸਾਹਮਣਾ ਕਰ ਰਹੇ ਹਨ ਜਦੋਂ ਕਿ ਪ੍ਰਸ਼ਾਸਨ ਬੇਖਬਰ ਹੈ।
ਭਿੱਖੀਵਿੰਡ ਸ਼ਹਿਰ ਦੀਆਂ ਗੰਭੀਰ ਸਮੱਸਿਆਵਾ ਤੇ ਗੱਲ ਕਰਦਿਆਂ ਸਮਾਜ ਸੇਵੀ ਜਥੇਬੰਦੀ ਰੰਗਲਾ ਪੰਜਾਬ ਫਰੈਂਡਜ਼ ਕਲੱਬ ਭਿੱਖੀਵਿੰਡ ਦੇ ਆਗੂ ਗੁਲਸ਼ਨ ਅਲਗੋਂ ਨੇ ਕਿਹਾ ਕੇ ਜੇਕਰ ਸਰਕਾਰ ਲੋਕ ਸਮੱਸਿਆਵਾਂ ਨੂੰ ਹੱਲ ਕਰਨ ਦਾ ਯਤਨ ਕਰਦੀ ਤਾਂ ਸਾਨੂੰ ਵੀ ਸਰਕਾਰ ਨਾਲ ਸਹਿਯੋਗ ਕਰਨਾ ਚਾਹੀਦਾ ਹੈ ,ਤਾਂ ਜੋ ਲੋਕਾਂ ਨੂੰ ਮੁਸ਼ਕਿਲਾਂ ਤੋਂ ਨਿਜਾਤ ਮਿਲ ਸਕੇ। ਉਨ੍ਹਾਂ ਨੇ ਨਗਰ ਪੰਚਾਇਤ ਭਿੱਖੀਵਿੰਡ ਦੀ ਕਮੇਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦੀ ਗੱਲ ਕਰਦਿਆਂ ਕੇ ਸ਼ਹਿਰ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਅੱਗੇ ਸਫਾਈ ਰੱਖਣੀ ਤੇ ਦੁਕਾਨਾਂ ਦਾ ਸਾਮਾਨ ਸੀਮਤ ਜਗ੍ਹਾ ਤੇ ਰੱਖਣਾ ਚਾਹੀਦਾ,ਤਾਂ ਜੋ ਲੋਕਾਂ ਨੂੰ ਮੁਸ਼ਕਿਲ ਪੇਸ਼ ਨਾ ਆਵੇ ਟ੍ਰੈਫਿਕ ਵੀ ਸੁਚਾਰੂ ਢੰਗ ਨਾਲ ਚੱਲ ਸਕੇ।