ਐਸ. ਏ. ਐਸ. ਨਗਰ, 18 ਅਗਸਤ 2019 - ਰਾਜ ਦੇ ਲੋਕਾਂ ਨੂੰ ਮੁਫਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਵੱਡੀ ਪਹਿਦਕਦਮੀ ਕਰਦਿਆਂ ਸਰਬੱਤ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ, ਜਿਸਦਾ ਆਗਾਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 20 ਅਗਸਤ ਨੂੰ ਮੁਹਾਲੀ ਤੋਂ ਕਰਨਗੇ। ਇਹ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਸ਼ਰਮਾ ਮੱਛਲੀ ਕਲਾਂ ਨੇ ਦੱਸਿਆ ਕਿ ਰਾਜ ਦੇ ਕਰੀਬ 43 ਲੱਖ ਪਰਿਵਾਰਾਂ ਨੂੰ ਇਸ ਯੋਜਨਾ ਦੇ ਘੇਰੇ ਵਿੱਚ ਲਿਆ ਕੇ ਪੰਜ ਲੱਖ ਤੱਕ ਦਾ ਇਲਾਜ ਮੁਫਤ ਕੀਤਾ ਜਾਵੇਗਾ।
ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤ ਵਿੱਚ ਚੁੱਕਿਆ ਗਿਆ ਹੈ ਇਹ ਕਦਮ ਸ਼ਲਾਘਾਯੋਗ ਹੈ, ਜਿਸ ਨਾਲ ਲੋਕਾਂ ਨੂੰ ਪੰਜ ਲੱਖ ਤੱਕ ਦੇ ਇਲਾਜ ਦੀ ਮੁਫਤ ਸਹੂਲਤ ਮਿਲ ਸਕੇਗੀ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਰਹਿਨੁਮਾਈ ਵਿੱਚ ਸਿਹਤ ਵਿਭਾਗ, ਪੰਜਾਬ ਵੱਲੋਂ ਹੇਠਲੇ ਪੱਧਰ ਤੱਕ ਸਿਹਤ ਸਹੂਲਤਾਂ ਪੁੱਜੀਆਂ ਕਰਨ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਸਿਹਤ ਸਹੂਲਤਾਂ ਵਾਜਬ ਰੇਟਾਂ 'ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਇਸ ਮੌਕੇ ਠੇਕੇਦਾਰ ਮੋਹਨ ਸਿੰਘ ਬਠਲਾਣਾ, ਅਜਾਇਬ ਸਿੰਘ ਬਾਕਰਪੁਰ, ਗੁਰਵਿੰਦਰ ਸਿੰਘ ਬੜੀ ਦੋਵੇਂ ਮੈਂਬਰ ਬਲਾਕ ਸਮਿਤੀ, ਜਗਦੀਸ਼ ਸਰਪੰਚ ਬੜ•ਮਾਜਰਾ ਕਾਲੋਨੀ ਗੁਰਦੇਵ ਸਿੰਘ ਸਿੱਧੂ, ਕਰਨੈਲ ਸਿੰਘ ਸਿੱਧੂ, ਹਰਪਾਲ ਸਿੰਘ ਪਾਲਾ (ਤਿੰਨੇ ਸਾਬਕਾ ਸਰਪੰਚ), ਕਮਲਜੀਤ ਕੌਰ ਮੈਂਬਰ ਬਲਾਕ ਸਮਿਤੀ ਖਰੜ, ਸੁਖਵਿੰਦਰ ਸਿੰਘ ਨੰਬਰਦਾਰ, ਅਮਰੀਕ ਸਿੰਘ, ਗੁਰਪ੍ਰੀਤ ਸਿੰਘ, ਗੁਰਦੇਵ ਸਿੰਘ ਪੰਚ ਵੀ ਮੌਜੂਦ ਸਨ।