ਚੰਡੀਗੜ੍ਹ, 18 ਅਗਸਤ 2019 - ਭਾਰੀ ਮੀਂਹ ਅਤੇ ਖ਼ਤਰੇ ਦੇ ਨਿਸ਼ਾਨ ਨੇੜੇ ਪਹੁੰਚੇ ਪਾਣੀ ਕਾਰਨ ਭਾਖੜਾ ਡੈਮ ਦੇ ਗੇਟ ਖੋਲ੍ਹੇ ਜਾਣ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਦੇ ਹਾਲਾਤ ਬਣ ਗਏ ਹਨ। ਇਨ੍ਹਾਂ ਹਾਲਾਤਾਂ 'ਤੇ ਬੋਲਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਇਨ੍ਹਾਂ ਹਾਲਾਤਾਂ ਲਈ ਸੂਬਾ ਸਰਕਾਰ ਨੂੰ ਪਹਿਲਾਂ ਤੋਂ ਤਿਆਰੀ ਰੱਖਣੀ ਚਾਹੀਦੀ ਸੀ, ਪਰ ਸਰਕਾਰ ਆਪਣੇ ਲੋਕਾਂ ਵਿੱਚੋਂ ਹਮੇਸ਼ਾ ਦੀ ਤਰ੍ਹਾਂ ਨਦਾਰਦ ਹੈ। ਇਸ ਤੋਂ ਬਿਨਾਂ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਵਰਕਰ ਅਤੇ ਲੀਡਰ ਸਾਹਿਬਾਨਾਂ ਨੂੰ ਇਸ ਮੁਸ਼ਕਿਲ ਘੜੀ ਵਿੱਚ ਪੰਜਾਬ ਦੇ ਲੋਕਾਂ ਦੀ ਹਰ ਸੇਵਾ ਲਈ ਹਾਜ਼ਰ ਰਹਿਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਉਹ ਖ਼ੁਦ ਵੀ ਹਰ ਤਰ੍ਹਾਂ ਦੀ ਮਦਦ ਲਈ ਹਰ ਪਲ ਹਾਜ਼ਰ ਰਹਿਣਗੇ। ਉਨ੍ਹਾਂ ਨੇ ਕਾਂਗਰਸ ਸਰਕਾਰ 'ਤੇ ਵਰ੍ਹਦੇ ਹੋਏ ਕਿਹਾ ਕਿ ਅਸੀਂ ਸਾਰੇ ਜਾਣੇ ਮਿਲਕੇ ਯਕੀਨੀ ਬਣਾਵਾਂਗੇ ਕਿ ਸਰਕਾਰ ਦੇ ਅਵੇਸਲੇਪਣ ਦਾ ਖ਼ਮਿਆਜ਼ਾ ਆਮ ਲੋਕਾਂ ਨੂੰ ਨਾ ਭੁਗਤਣਾ ਪਵੇ।
ਵੀਡੀਓ ਵੀ ਦੇਖੋ:
https://www.facebook.com/BabushahiDotCom/videos/2365722500307553/