ਆਜ਼ਾਦੀ ਦਿਵਸ ਸਮਾਰੋਹ ਮੌਕੇ ਜੰਗਲਾਤ ਮੰਤਰੀ ਪੰਜਾਬ ਸ.ਸਾਧੂ ਸਿੰਘ ਧਰਮਸੋਤ, ਇੰਸਪੈਕਟਰ ਮਹਿੰਦਰ ਸਿੰਘ ਦਾ ਸਨਮਾਨ ਕਰਦੇ ਹੋਏ।
ਫਤਹਿਗੜ੍ਹ ਸਾਹਿਬ, 19 ਅਗਸਤ(ਦੀਦਾਰ ਗੁਰਨਾ ) ਬਡਾਲੀ ਆਲਾ ਸਿੰਘ ਦੇ ਥਾਣਾ ਮੁਖੀ ਇੰਸਪੈਕਟਰ ਮਹਿੰਦਰ ਸਿੰਘ ਨੂੰ ਪੁਲਿਸ ਵਿਭਾਗ ਵਿੱਚ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਬਦਲੇ ਸਪੋਰਟਸ ਸਟੇਡੀਅਮ ਫਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਪੰਜਾਬ ਦੇ ਜੰਗਲਾਤ ਮੰਤਰੀ ਸ.ਸਾਧੂ ਸਿੰਘ ਧਰਮਸੋਤ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੈਂਬਰ ਲੋਕ ਸਭਾ ਡਾ: ਅਮਰ ਸਿੰਘ, ਵਿਧਾਇਕ ਕੁਲਜੀਤ ਸਿੰਘ ਨਾਗਰਾ, ਵਿਧਾਇਕ ਗੁਰਪ੍ਰੀਤ ਸਿੰਘ ਜੀ ਪੀ, ਡਿਪਟੀ ਕਮਿਸ਼ਨਰ ਡਾ:ਪ੍ਰਸ਼ਾਂਤ ਕੁਮਾਰ ਗੋਇਲ, ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਵੀ ਮੌਜੂਦ ਸਨ।
ਇੰਸਪੈਕਟਰ ਮਹਿੰਦਰ ਸਿੰਘ ਨੇ ਜ਼ਿਲ੍ਹਾ ਪੁਲੀਸ ਮੁਖੀ ਦੀ ਅਗਵਾਈ ਵਿੱਚ ਨਸ਼ਾ ਤਸਕਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਦਾ ਲੋਕਾਂ ਵਿੱਚ ਵੀ ਪੂਰਾ ਵਿਸ਼ਵਾਸ ਹੈ ਇਸ ਲਈ ਉਹ ਕਿਸੇ ਨਾਲ ਵੀ ਬੇਇਨਸਾਫੀ ਨਹੀਂ ਹੋਣ ਦਿੰਦੇ ਅਤੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿੰਦੇ ਹਨ। ਵੱਖ ਵੱਖ ਵਿਦਿਅਕ ਅਦਾਰਿਆਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕਰਨ ਲਈ ਵੀ ਉਹ ਲਗਾਤਾਰ ਕੰਮ ਰਹੇ ਹਨ। ਅਜਿਹੀ ਸ਼ਾਨਦਾਰ ਕਾਰਗੁਜ਼ਾਰੀ ਸਦਕਾ ਹੀ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਹੈ।