← ਪਿਛੇ ਪਰਤੋ
ਜਗਦੀਸ਼ ਥਿੰਦ ਫ਼ਾਜ਼ਿਲਕਾ, 20 ਅਗਸਤ: ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਅਤੇ ਉਨ੍ਹਾਂ ਦੀ ਭਲਾਈ ਲਈ ਕੰਮ ਕਰ ਰਹੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਨੈਸ਼ਨਲ ਐਵਾਰਡ ਨਾਲ ਸਨਮਾਨਿਤ ਕਰਨ ਹਿੱਤ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਬੰਧਤ ਵਿਅਕਤੀ ਜਾਂ ਸੰਸਥਾ 29 ਅਗਸਤ ਤੱਕ ਬਿਨੈ ਕਰ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਦਿਵਿਆਂਗ ਵਿਅਕਤੀ, ਜਿਸ ਨੇ ਸਮਾਜਿਕ ਖੇਤਰ ਵਿੱਚ ਚੰਗਾ ਕੰਮ ਕੀਤਾ ਹੋਵੇ ਜਾਂ ਕੌਮੀ ਪੱਧਰ ਦਾ ਖਿਡਾਰੀ ਹੋਵੇ ਜਾਂ ਉਸ ਨੇ ਕਿਸੇ ਵੀ ਖੇਤਰ ਵਿੱਚ ਖਾਸ ਪ੍ਰਾਪਤੀ ਕੀਤੀ ਹੋਵੇ ਅਤੇ ਕੋਈ ਅਜਿਹੀ ਸੰਸਥਾ ਜਿਸ ਨੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਸਮਾਜ ਵਿੱਚ ਚੰਗਾ ਯੋਗਦਾਨ ਪਾਇਆ ਹੋਵੇ, ਨੂੰ ਭਾਰਤ ਸਰਕਾਰ ਵੱਲੋਂ ਸਨਮਾਨਿਤ ਕੀਤਾ ਜਾਣਾ ਹੈ। ਉਨ੍ਹਾਂ ਦੱਸਿਆ ਕਿ ਬਿਨੈਕਾਰ ਨਿਰਧਾਰਤ ਪ੍ਰੋਫਾਰਮਾ ਵਿਭਾਗ ਦੀ ਵੈਬਸਾਈਟwww.disabilityaffairs.gov.in 'ਤੋਂ ਡਾਉਨਲੋਡ ਕਰਕੇ 29 ਅਗਸਤ 2019 ਤੱਕ ਅਰਜ਼ੀ ਭੇਜ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸੀ ਬਲਾਕ ਦੀ ਪਹਿਲੀ ਮੰਜ਼ਲ ਸਥਿਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦੇ ਕਮਰਾ ਨੰਬਰ-202 ਵਿਖੇ ਪਹੁੰਚ ਕੇ ਜਾਂ ਮੋਬਾਈਲ ਨੰਬਰ 9592513903 'ਤੇ ਸੰਪਰਕ ਕੀਤਾ ਜਾ ਸਕਦਾ ਹੈ।
Total Responses : 108