ਅਜਨਾਲਾ, 21 ਅਗਸਤ 2019 - ਅਜਨਾਲਾ ਦੇ ਬੱਸ ਸਟੈਂਡ 'ਚ ਬੁੱਧਵਾਰ ਸਵੇਰ ਇੱਕ ਪੁਲਿਸ ਹੌਲਦਾਰ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਹੌਲਦਾਰ ਵੱਲੋਂ ਖੁਦਕੁਸ਼ੀ ਕਰਨ ਦਾ ਸ਼ੱਕ ਜਤਾਇਆ ਜਾ ਰਿਹਾ ਹੈ।
ਮ੍ਰਿਤਕ ਹੌਲਦਾਰ ਦੀ ਪਹਿਚਾਣ ਹਰਜੀਤ ਸਿੰਘ ਦੇ ਰੂਪ 'ਚ ਹੋਈ ਹੈ। ਉਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਸੀ, ਜਿੱਥੇ ਕਿ ਉਸ ਨੇ ਦਮ ਤੋੜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਹੌਲਦਾਰ ਹਰਜੀਤ ਸਿੰਘ ਪੀ.ਏ.ਪੀ ਚੰਡੀਗੜ੍ਹ ਵਿਖੇ ਡਿਊਟੀ ਕਰਦਾ ਸੀ।