ਜ਼ਿਲਾ ਪ੍ਰਸਾਸ਼ਨ ਵੱਲੋਂ ਸਮੇਂ ਸਿਰ ਦਿਖਾਈ ਫੁਰਤੀ ਨਾਲ ਵੱਡਾ ਨੁਕਸਾਨ ਹੋਣੋਂ ਬਚਿਆ
ਜਲ ਸਰੋਤ ਵਿਭਾਗ ਦੇ ਨਿਗਰਾਨ ਇੰਜੀਨੀਅਰਾਂ ਨੂੰ ਰਾਹਤ ਕਾਰਜਾਂ ਲਈ 2 ਕਰੋੜ ਰੁਪਏ ਤੱਕ ਦੀ ਵਿੱਤੀ ਪ੍ਰਵਾਨਗੀ ਜਾਰੀ ਕੀਤੀ-ਸਿੱਧੂ
ਮੱਤੇਵਾੜਾ/ਲੁਧਿਆਣਾ, 21 ਅਗਸਤ 2019: ਜ਼ਿਲ•ਾ ਪ੍ਰਸਾਸ਼ਨ ਵੱਲੋਂ ਸਮੇਂ ਸਿਰ ਦਿਖ਼ਾਈ ਫੁਰਤੀ ਨਾਲ ਸਥਾਨਕ ਮੱਤੇਵਾੜਾ ਕੰਪਲੈਕਸ ਵਿੱਚ ਪੈਂਦੇ ਦਰਿਆ ਸਤਲੁੱਜ ਵਿੱਚ ਪਾੜ ਪੈਣ ਤੋਂ ਬਚਾਅ ਕਰ ਲਿਆ ਗਿਆ। ਪਿੰਡ ਗੜ•ੀ ਫਾਜ਼ਲ ਨਾਲ ਲੱਗਦੇ ਇਸ ਖੇਤਰ ਵਿੱਚ ਕਰੀਬ 60 ਫੁੱਟ ਦਾ ਪਾੜ ਪੈਣ ਦਾ ਖ਼ਤਰਾ ਪੈਦਾ ਹੋ ਗਿਆ ਸੀ, ਜਿਸ ਨੂੰ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਸਮਾਂ ਰਹਿੰਦੇ ਕਾਬੂ ਕਰ ਲਿਆ ਗਿਆ ਹੈ। ਇਸ ਖੇਤਰ ਦਾ ਅੱਜ ਪੰਜਾਬ ਸਰਕਾਰ ਦੇ ਵਿਸ਼ੇਸ਼ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ (ਮਾਲ) ਸ੍ਰ. ਕੇ. ਬੀ. ਐੱਸ. ਸਿੱਧੂ ਨੇ ਜਾਇਜ਼ਾ ਲਿਆ ਅਤੇ ਰਾਹਤ ਕਾਰਜਾਂ ਬਾਰੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਤੋਂ ਜਾਣਕਾਰੀ ਲਈ।
ਇਸ ਮੌਕੇ ਸਥਾਨਕ ਲੋਕਾਂ ਨਾਲ ਗੱਲਬਾਤ ਕਰਦਿਆਂ ਸ੍ਰ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ•ਾਂ ਨੂੰ ਇਸ ਪਾੜ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਨਿੱਜੀ ਤੌਰ 'ਤੇ ਭੇਜਿਆ ਹੈ ਅਤੇ ਹਦਾਇਤ ਕੀਤੀ ਹੈ ਕਿ ਇਸ ਮੁਸੀਬਤ ਦੀ ਘੜੀ ਵਿੱਚੋਂ ਲੋਕਾਂ ਨੂੰ ਕੱਢਣ ਲਈ ਫੌਰੀ ਕਦਮ ਉਠਾਏ ਜਾਣ। ਉਨ•ਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਹੜ• ਵਰਗੀ ਸਥਿਤੀ ਦੇ ਚੱਲਦਿਆਂ ਇਸ ਨੂੰ ਕੁਦਰਤੀ ਕਰੋਪੀ ਐਲਾਨ ਦਿੱਤਾ ਹੈ ਅਤੇ ਫੌਰੀ ਤੌਰ 'ਤੇ ਰਾਹਤ ਕਾਰਜਾਂ ਲਈ 100 ਕਰੋੜ ਰੁਪਏ ਵੀ ਜਾਰੀ ਕਰ ਦਿੱਤੇ ਹਨ। ਉਨ•ਾਂ ਕਿਹਾ ਕਿ ਇਸ ਸੰਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਰਾਹਤ ਕਾਰਜਾਂ ਲਈ 1700 ਕਰੋੜ ਰੁਪਏ ਦੀ ਹੋਰ ਰਾਹਤ ਰਾਸ਼ੀ ਦੀ ਮੰਗ ਕੀਤੀ ਹੈ।
ਸ੍ਰ. ਸਿੱਧੂ ਨੇ ਦੱਸਿਆ ਮੁੱਖ ਮੰਤਰੀ ਨੇ ਜਲ ਸਰੋਤ ਵਿਭਾਗ ਦੇ ਨਿਗਰਾਨ ਇੰਜੀਨੀਅਰਾਂ ਨੂੰ ਹੜ• ਤੋਂ ਬਚਾਅ ਕਾਰਜਾਂ ਲਈ 2 ਕਰੋੜ ਰੁਪਏ ਤੱਕ ਵਿੱਤੀ ਪ੍ਰਵਾਨਗੀ ਤੁਰੰਤ ਜਾਰੀ ਕਰ ਦਿੱਤੀ ਹੈ ਤਾਂ ਜੋ ਰਾਹਤ ਕਾਰਜਾਂ ਨੂੰ ਚਲਾਉਣ ਵਿੱਚ ਕਿਸੇ ਵੀ ਤਰ•ਾਂ ਦੀ ਸਮੱਸਿਆ ਦਰਪੇਸ਼ ਨਾ ਆਵੇ। ਉਨ•ਾਂ ਜ਼ਿਲ•ਾ ਪ੍ਰਸਾਸ਼ਨ ਨੂੰ ਆਦੇਸ਼ ਦਿੱਤੇ ਕਿ ਰਾਹਤ ਕਾਰਜਾਂ ਵਿੱਚ ਕਿਸੇ ਵੀ ਤਰ•ਾਂ ਦੀ ਢਿੱਲ ਮੁੱਠ ਨਾ ਵਰਤੀ ਜਾਵੇ। ਲੋਕਾਂ ਅਤੇ ਫ਼ਸਲਾਂ ਦੇ ਨੁਕਸਾਨ ਨੂੰ ਰੋਕਣ ਲਈ ਜੋ ਵੀ ਫੌਰੀ ਕਦਮ ਉਠਾਉਣ ਦੀ ਜ਼ਰੂਰਤ ਹੈ, ਉਹ ਤੁਰੰਤ ਉਠਾਏ ਜਾਣ। ਉਨ•ਾਂ ਡਿਪਟੀ ਕਮਿਸ਼ਨਰ ਨੂੰ ਹਦਾਇਤ ਕੀਤੀ ਕਿ ਉਹ ਸਮੇਂ-ਸਮੇਂ 'ਤੇ ਉਨ•ਾਂ ਨੂੰ ਸਥਿਤੀ ਬਾਰੇ ਜਾਣੂ ਕਰਵਾਉਂਦੇ ਰਹਿਣ। ਇਸ ਮੌਕੇ ਉਨ•ਾਂ ਕੂੰਮ ਕਲਾਂ, ਮਾਛੀਵਾੜਾ ਦੇ ਨਾਲ ਲੱਗਦੇ ਹੋਰ ਖੇਤਰਾਂ ਦਾ ਵੀ ਦੌਰਾ ਕੀਤਾ।
ਇਸ ਮੌਕੇ ਰਾਹਤ ਕਾਰਜਾਂ ਦੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਇਸ ਪਾੜ ਦੀ ਸੰਭਾਵਨਾ ਬਾਰੇ ਬੀਤੀ ਰਾਤ ਪਤਾ ਲੱਗਾ ਸੀ, ਜਿਸ 'ਤੇ ਤੁਰੰਤ ਕਾਰਵਾਈ ਕਰਦਿਆਂ ਜ਼ਿਲ•ਾ ਪ੍ਰਸਾਸ਼ਨ ਨੇ ਸਥਾਨਕ ਲੋਕਾਂ ਦੀ ਸਹਾਇਤਾ ਨਾਲ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਉਨ•ਾਂ ਕਿਹਾ ਕਿ ਇਹ ਪਾੜ ਦਾ ਖੇਤਰ ਕਰੀਬ 60 ਫੀਟ ਬਣਦਾ ਹੈ। ਜਿਸ ਨੂੰ ਦਰੱਖ਼ਤਾਂ ਅਤੇ ਰੇਤੇ ਦੀਆਂ ਬੋਰੀਆਂ ਨਾਲ ਮਜ਼ਬੂਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ•ਾਂ ਕਿਹਾ ਕਿ ਸਮਾਂ ਰਹਿੰਦੇ ਸ਼ੁਰੂ ਕੀਤੇ ਗਏ ਰਾਹਤ ਕਾਰਜਾਂ ਨਾਲ ਇਸ ਖੇਤਰ ਦਾ ਵੱਡਾ ਨੁਕਸਾਨ ਹੋਣ ਤੋਂ ਬਚਾਅ ਲਿਆ ਗਿਆ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਇਕਬਾਲ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਖੰਨਾ) ਸ੍ਰ. ਜਸਪਾਲ ਸਿੰਘ ਗਿੱਲ, ਐੱਸ. ਡੀ. ਐੱਮ. ਲੁਧਿਆਣ ਪੂਰਬੀ ਸ੍ਰ. ਅਮਰਜੀਤ ਸਿੰਘ ਬੈਂਸ, ਐੱਸ. ਡੀ. ਐੱਮ. ਖੰਨਾ ਸ੍ਰ. ਸੰਦੀਪ ਸਿੰਘ ਅਤੇ ਹੋਰ ਹਾਜ਼ਰ ਸਨ।