← ਪਿਛੇ ਪਰਤੋ
ਮਿੱਤਰ ਸੈਨ ਸ਼ਰਮਾ
ਮਾਨਸਾ, 22 ਅਗਸਤ 2019 - ਪਿੰਡ ਖਿਆਲਾ ਖੁਰਦ ਦੇ ਲਾਗੇ ਵੀਰਵਾਰ ਦੀ ਦੁਪਹਿਰ ਮਾਨਸਾ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਭਗਵੰਤ ਮਾਨ ਦੀ ਰੈਲੀ ਤੋਂ ਮੋਟਰਸਾਇਕਲ 'ਤੇ ਪਿੰਡ ਵਾਪਸ ਜਾ ਰਹੇ ਉਨ੍ਹਾਂ ਦੇ ਕਰੀਬੀ ਦੋਸਤ ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਸੰਸਦ ਭਗਵੰਤ ਮਾਨ ਦੇ ਕਰੀਬੀ ਦੋਸਤ ਨਵਨੀਤ ਸਿੰਘ (35) ਪੁੱਤਰ ਨਛੱਤਰ ਸਿੰਘ ਵਾਸੀ ਪਿੰਡ ਬੀਰ ਖੁਰਦ ਜਦ ਮਾਨਸਾ ਵਿਖੇ ਹੋਈ ਰੈਲੀ ਤੋਂ ਵਾਪਿਸ ਪਰਤ ਰਿਹਾ ਸੀ ਤਾਂ ਪਿੰਡ ਖਿਆਲਾ ਲਾਗੇ ਉਸ ਦਾ ਮੋਟਰਸਾਇਕਲ ਅਵਾਰਾ ਪਸ਼ੂ ਨਾਲ ਟਕਰਾ ਕੇ ਦਰੱਖਤ ਨਾਲ ਜਾ ਟਕਰਾਇਆ, ਜਿਸ ਦੌਰਾਨ ਉਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਥਾਣਾ ਸਦਰ ਮਾਨਸਾ ਦੇ ਏ.ਐੱਸ.ਆਈ. ਜਸਵੀਰ ਸਿੰਘ ਨੇ ਦੱਸਿਆ ਕਿ ਨਵਨੀਤ ਸਿੰਘ ਦੀ ਲਾਸ਼ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ।
Total Responses : 942