ਹਰਜਿੰਦਰ ਸਿੰਘ ਗੋਲਣ
ਭਿੱਖੀਵਿੰਡ, 23 ਅਗਸਤ 2019 - ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਦਿਨਕਰ ਗੁਪਤਾ, ਜ਼ਿਲ੍ਹਾ ਤਰਨ ਤਾਰਨ ਦੇ ਐਸ ਐਸ ਪੀ ਧਰੁਵ ਦਹੀਆ, ਡਿਪਟੀ ਸੁਪਰਡੈਂਟ ਪੁਲਿਸ ਸੁਲੱਖਣ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਹੇਠ ਕਾਰਵਾਈ ਕਰਦਿਆਂ ਪੁਲਿਸ ਥਾਣਾ ਭਿੱਖੀਵਿੰਡ ਦੇ ਐੱਸ ਐੱਚ ਓ ਸੁਖਚੈਨ ਸਿੰਘ ਦੀ ਅਗਵਾਈ ਹੇਠ ਭਿੱਖੀਵਿੰਡ ਦੀਆਂ ਗਲੀਆਂ ਵਿੱਚ ਘੁੰਮ ਕੇ ਜਿੱਥੇ ਲੋਕਾਂ ਨੂੰ ਨਸ਼ਿਆਂ ਤੋਂ ਬਚਣ ਦਾ ਉਪਦੇਸ਼ ਦਿੱਤਾ, ਉੱਥੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਾਰੂ ਨਸ਼ਿਆਂ ਦੀ ਲਪੇਟ ਵਿੱਚ ਆਏ ਨੌਜਵਾਨਾਂ ਦੀ ਜਾਣਕਾਰੀ ਪੁਲਿਸ ਨੂੰ ਮੁਹੱਈਆ ਕਰਵਾਉਣ ਤਾਂ ਜੋ ਨਸ਼ਿਆਂ ਦੀ ਗ੍ਰਿਫਤ 'ਚ ਆਏ ਨੌਜਵਾਨਾਂ ਨੂੰ ਭੱਗੂਪੁਰ ਹਸਪਤਾਲ ਵਿਖੇ ਦਾਖਲ ਕਰਵਾ ਕੇ ਇਲਾਜ ਕੀਤਾ ਜਾ ਸਕੇ ਤਾਂ ਜੋ ਇਹ ਨੌਜਵਾਨ ਆਉਣ ਵਾਲੇ ਸਮੇ 'ਚ ਦੂਜੇ ਲੋਕਾਂ ਦੀ ਤਰ੍ਹਾਂ ਆਪਣਾ ਜੀਵਨ ਬਸਰ ਕਰ ਸਕਣ। ਐੱਸ ਐੱਚ ਓ ਸੁਖਚੈਨ ਸਿੰਘ ਨੇ ਮਾਰੂ ਨਸ਼ਿਆਂ ਦੇ ਤਸਕਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਜਿਹੜਾ ਵੀ ਵਿਅਕਤੀ ਕਾਨੂੰਨ ਦੀ ਉਲੰਘਣਾ ਕਰਕੇ ਮਾਰੂ ਨਸ਼ਿਆਂ ਨੂੰ ਬੜਾਵਾ ਦੇਵੇਗਾ, ਉਸ ਨੂੰ ਫੜ ਕੇ ਜ਼ੇਲ੍ਹ ਦੀਆਂ ਸਲਾਖਾਂ 'ਚ ਬੰਦ ਕੀਤਾ ਜਾਵੇਗਾ। ਇਸ ਮੌਕੇ ਐੱਸ ਆਈ ਹਰਪਾਲ ਸਿੰਘ, ਐੱਸ ਆਈ ਪੰਨਾ ਲਾਲ, ਏ ਐੱਸ ਆਈ ਸਲਵਿੰਦਰ ਸਿੰਘ ਸਮੇਤ ਆਦਿ ਲੇਡੀਜ਼ ਪੁਲਿਸ ਕਰਮਚਾਰੀ ਮੌਜੂਦ ਸਨ।