← ਪਿਛੇ ਪਰਤੋ
ਜਗਦੀਸ਼ ਥਿੰਦ
ਫਾਜ਼ਿਲਕਾ, 23 ਅਗਸਤ:
ਸਰਕਾਰੀ ਨੌਕਰੀ ਤੋਂ ਸੇਵਾ-ਮੁਕਤ ਹੋ ਚੁੱਕੇ ਮੁਲਾਜ਼ਮਾਂ ਦੀਆਂ ਪੈਨਸ਼ਨਾਂ ਸਬੰਧੀ ਮੁਸ਼ਕਲਾਂ ਦੇ ਨਿਪਟਾਰੇ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਆਰ.ਪੀ. ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੈਨਸ਼ਨ ਅਦਾਲਤ ਲਗਾਈ ਗਈ।
ਇਸ ਅਦਾਲਤ ਵਿਚ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਪ੍ਰਾਪਤ ਹੋਏ 2 ਕੇਸਾਂ 'ਤੇ ਵਿਚਾਰ ਕੀਤਾ ਗਿਆ। ਅਦਾਲਤ ਨੇ ਸਬੰਧਤ ਵਿਭਾਗਾਂ ਨੂੰ ਦੋਹਾਂ ਮਾਮਲਿਆਂ ਦਾ ਛੇਤੀ ਤੋਂ ਛੇਤੀ ਨਿਪਟਾਰਾ ਕਰਕੇ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜਣ ਦੀ ਹਦਾਇਤ ਕੀਤੀ। ਵਿਭਾਗ ਮੁਖੀਆਂ ਨੂੰ ਪਾਬੰਦ ਕੀਤਾ ਗਿਆ ਕਿ ਉਹ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਮਾਂਬੱਧ ਤਰੀਕੇ ਨਾਲ ਪੈਨਸ਼ਨ ਮਾਮਲਿਆਂ 'ਚ ਲੋੜੀਂਦੀ ਕਾਰਵਾਈ ਕਰਕੇ ਇਨ੍ਹਾਂ ਦਾ ਹੱਲ ਯਕੀਨੀ ਬਣਾਉਣ ਤਾਂ ਜੋ ਪੈਨਸ਼ਨਰਾਂ ਨੂੰ ਖੱਜਲ ਖੁਆਰੀ ਤੋਂ ਬਚਾਇਆ ਜਾ ਸਕੇ।
Total Responses : 936