← ਪਿਛੇ ਪਰਤੋ
ਲੋਕੇਸ਼ ਰਿਸ਼ੀ
ਗੁਰਦਾਸਪੁਰ, 24 ਅਪ੍ਰੈਲ 2019- ਦੇਸ਼ ਦੇ ਸਾਬਕਾ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਦੇ ਅਕਾਲ ਚਲਾਣੇ 'ਮਗਰੋਂ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜਿੱਥੇ ਇੱਕ ਪਾਸੇ ਜੇਤਲੀ ਇੱਕ ਚੰਗੇ ਅਤੇ ਮਿਲਾਪੜੇ ਇਨਸਾਨ ਸਨ, ਉੱਥੇ ਹੀ ਉਹ ਇੱਕ ਸੁਲਝੇ ਹੋਏ ਰਾਜਨੇਤਾ ਵੀ ਸਨ। ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦੇ ਜਾਣ ਨਾਲ ਇਕੱਲਾ ਭਾਜਪਾ ਨੂੰ ਹੀ ਝਟਕਾ ਨਹੀਂ ਲੱਗਾ, ਬਲ ਕੀ ਪੂਰੇ ਦੇਸ਼ ਦੀ ਰਾਜਨੀਤੀ ਅਤੇ ਰਾਜਨੀਤਿਕ ਪਾਰਟੀਆਂ ਨੂੰ ਜੇਤਲੀ ਦੇ ਚਲੇ ਜਾਣ ਨਾਲ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਜੇਤਲੀ ਦੀ ਆਤਮਿਕ ਸ਼ਾਂਤੀ ਦੀ ਕਾਮਨਾ ਕਰਦਿਆਂ ਕਿਹਾ ਕਿ ਦੇਸ਼ ਨੂੰ ਅਰੁਣ ਜੇਤਲੀ ਦੀ ਘਾਟ ਸਦਾ ਮਹਿਸੂਸ ਹੁੰਦੀ ਰਹੇਗੀ।
Total Responses : 189