← ਪਿਛੇ ਪਰਤੋ
ਪੰਜਾਬ ਮੁੱਖ ਮੰਤਰੀ ਰਾਹਤ ਫੰਡ ਵਿੱਚ ਦਾਨ ਭੇਜਣ ਲਈ ਵੇਰਵਾ ਜਾਰੀ
ਲੁਧਿਆਣਾ, 24 ਅਗਸਤ 2019: ਪੰਜਾਬ ਵਿੱਚ ਭਾਰੀ ਮੀਂਹ ਉਪਰੰਤ ਬਣੇ ਹੜ• ਵਰਗੇ ਹਾਲਾਤ ਨੂੰ ਦੇਖਦਿਆਂ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਹਿੱਸਾ ਭੇਜਣ ਦੀ ਇੱਛਾ ਜ਼ਾਹਿਰ ਕੀਤੀ ਜਾ ਰਹੀ ਹੈ। ਕਈ ਪਰਿਵਾਰ ਤਾਂ ਸਿੱਧਾ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਪਹੁੰਚ ਕੇ ਸਹਾਇਤਾ ਰਾਸ਼ੀ ਸਪੁਰਦ ਕਰਨ ਲੱਗੇ ਹਨ। ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜ਼ਿਲ•ਾ ਪ੍ਰਸਾਸ਼ਨ ਵੱਲੋਂ ਅਜਿਹੇ ਦਾਨੀਆਂ ਦਾ ਧੰਨਵਾਦ ਕਰਦਿਆਂ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਲਈ ਹਿੱਸਾ ਦੇਣ ਵਾਲਿਆਂ ਲਈ ਸੰਬੰਧਤ ਖ਼ਾਤੇ ਦਾ ਵੇਰਵਾ ਜਾਰੀ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਅਗਰਵਾਲ ਨੇ ਦੱਸਿਆ ਕਿ ਜੇਕਰ ਕਿਸੇ ਦਾਨੀ ਸੱਜਣ ਨੇ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਲਈ ਦਾਨ ਰਾਸ਼ੀ ਦੇਣੀ ਹੋਵੇ ਤਾਂ ਉਹ ਸਿੱਧੇ ਤੌਰ 'ਤੇ ਆਰ. ਟੀ. ਜੀ. ਐੱਸ./ਚੈੱਕ/ਡਰਾਫ਼ਟ ਰਾਹੀਂ ਇਹ ਰਾਸ਼ੀ ਉਕਤ ਫੰਡ ਵਿੱਚ ਜਮ•ਾਂ ਕਰਵਾ ਸਕਦਾ ਹੈ। ਜਿਸ ਦਾ ਖਾਤਾ ਨੰਬਰ 001934001000589 ਹੈ। ਇਹ ਖਾਤਾ ਪੰਜਾਬ ਰਾਜ ਸਹਿਕਾਰੀ ਬੈਂਕ ਨਾਲ ਸੰਬੰਧਤ ਹੈ ਅਤੇ ਇਸ ਦਾ ਆਈ. ਐੱਫ. ਐੱਸ. ਸੀ. ਕੋਡ ਯੂ ਟੀ ਆਈ ਬੀ 0 ਪੀ ਐੱਸ ਸੀ ਬੀ 01 (”“92੦PS32੦੧) ਹੈ। ਇਸ ਸੰਬੰਧੀ ਸਥਾਨਕ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਹੈੱਲਪ ਡੈੱਸਕ ਵੀ ਸਥਾਪਤ ਕੀਤਾ ਜਾ ਰਿਹਾ ਹੈ। ਵਧੇਰੀ ਜਾਣਕਾਰੀ ਲਈ ਨੋਡਲ ਅਫ਼ਸਰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ੍ਰੀਮਤੀ ਪੂਨਮ ਪ੍ਰੀਤ ਕੌਰ (9646501343) ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ। ਸ੍ਰੀ ਅਗਰਵਾਲ ਨੇ ਦੱਸਿਆ ਕਿ ਅੱਜ ਲੁਧਿਆਣਾ ਵਾਸੀ ਸ੍ਰ. ਜਸਵਿੰਦਰ ਸਿੰਘ ਅਤੇ ਉਨ•ਾਂ ਦੀ ਪਤਨੀ ਪ੍ਰਭਪ੍ਰੀਤ ਕੌਰ ਨੇ ਆਪਣੀ ਨੇਕ ਕਮਾਈ ਵਿੱਚੋਂ ਫੰਡ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਲਈ ਭੇਜਿਆ ਹੈ। ਉਨ•ਾਂ ਹੋਰ ਦਾਨੀਆਂ ਨੂੰ ਵੀ ਸੱਦਾ ਦਿੱਤਾ ਕਿ ਉਹ ਇਸ ਘੜੀ ਵਿੱਚ ਹੜ• ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਅੱਗੇ ਆਉਣ।
Total Responses : 929