ਚੰਡੀਗੜ੍ਹ, 24 ਅਗਸਤ 2019 - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਦਾ ਜਵਾਬ ਦਿੰਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸੂਬੇ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਇੱਕ ਕੇਂਦਰੀ ਟੀਮ ਪੰਜਾਬ ਭੇਜਣ ਦਾ ਫੈਸਲਾ ਕੀਤਾ ਹੈ।
ਬਾਬੂਸ਼ਾਹੀ ਨੂੰ ਸਰਕਾਰੀ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੇ ਸ਼ਨੀਵਾਰ ਸ਼ਾਮ ਨੂੰ ਪੰਜਾਬ ਸਰਕਾਰ ਨੂੰ ਦੱਸਿਆ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਇੱਕ ਕੇਂਦਰੀ ਟੀਮ ਪੰਜਾਬ ਭੇਜੀ ਜਾਏਗੀ।