ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਜ਼ਮੀਨ ਵਿੱਚ ਹੀ ਖਪਾਉਣ ਦੀ ਕੀਤੀ ਅਪੀਲ
ਕਿਹਾ-ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਵਿੱਚ ਯੋਗਦਾਨ ਪਾਉਣ ਕਿਸਾਨ
ਐਸ. ਏ. ਐਸ. ਨਗਰ, 25 ਅਗਸਤ
ਜ਼ਿਲ•ੇ ਵਿੱਚ ਵਾਤਾਵਰਣ ਦੀ ਸਵੱਛਤਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਲਈ ਝੋਨੇ ਦੇ ਇਸ ਸੀਜ਼ਨ ਲਈ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਜ਼ਮੀਨ ਵਿੱਚ ਹੀ ਖਪਾਉਣ ਲਈ ਆਧੁਨਿਕ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ, ਜਿਸ 'ਤੇ ਖੇਤੀਬਾੜੀ ਵਿਭਾਗ ਵੱਲੋਂ ਇੰਨ ਸੀਟੂ ਕਰੋਪ ਰੈਜ਼ੀਡਿਊ ਮੈਨੇਜਮੈਂਟ ਸਕੀਮ ਅਧੀਨ 1 ਕਰੋੜ 89 ਲੱਖ ਰੁਪਏ ਦੀ ਸਬਸਿਡੀ ਅਤੇ ਸਮੈਮ (ਸਬ ਮਿਸ਼ਨ ਆਨ ਐਗਰੀਕਲਚਰ ਮਕੈਨਾਈਜ਼ੇਸ਼ਨ) ਸਕੀਮ ਅਧੀਨ 1 ਕਰੋੜ 7 ਲੱਖ ਰੁਪਏ ਸਬਸਿਡੀ ਦਿੱਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਹੀ ਖਪਾਉਣ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਨਾਲ ਪਿਛਲੇ ਸਾਲ ਪਰਾਲੀ ਅਤੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ 14 ਫੀਸਦੀ ਕਮੀ ਆਈ ਹੈ। ਉਨ••ਾਂ ਦੱਸਿਆ ਕਿ ਝੋਨੇ ਦੇ ਇਸ ਸੀਜ਼ਨ ਦੌਰਾਨ ਲੋਕਾਂ ਦੇ ਸਹਿਯੋਗ ਨਾਲ ਪਰਾਲੀ ਅਤੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੀ ਸਮੱਸਿਆ ਨੂੰ ਮੁਕੰਮਲ ਤੌਰ 'ਤੇ ਖਤਮ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਲ 2019-20 ਦੌਰਾਨ ਇੰਨ ਸੀਟੂ ਕਰੋਪ ਰੈਜ਼ੀਡਿਊ ਮੈਨੇਜਮੈਂਟ ਸਕੀਮ ਅਧੀਨ ਖੇਤਬਾੜੀ ਵਿਭਾਗ ਵੱਲੋਂ 24 ਕਿਸਾਨ ਗਰੁੱਪਾਂ ਅਤੇ 119 ਕਿਸਾਨਾਂ ਨੂੰ ਵਿਅਕਤੀਗਤ ਤੌਰ 'ਤੇ ਕੁੱਲ 191ਆਧੁਨਿਕ ਮਸ਼ੀਨਾਂ ਸਬਸਿਡੀ 'ਤੇ ਦਿੱਤੀਆਂ ਜਾਣਗੀਆਂ। ਜਦਕਿ ਸਮੈਮ ਸਕੀਮ ਤਹਿਤ 220 ਮਸ਼ੀਨਾਂ 40 ਫੀਸਦੀ ਸਬਸਿਡੀ ਦੇ ਅਧਾਰ 'ਤੇ ਦਿੱਤੀਆਂ ਜਾਣੀਆਂ ਹਨ। ਉਨ••ਾਂ ਦੱਸਿਆ ਕਿ ਇੰਨ ਸੀਟੂ ਕਰੋਪ ਰੈਜ਼ੀਡਿਊ ਮੈਨੇਜਮੈਂਟ ਸਕੀਮ ਤਹਿਤ ਕਿਸਾਨ ਗਰੁੱਪਾਂ ਨੂੰ ਇਹ ਸੰਦ 80 ਫੀਸਦੀ ਸਬਸਿਡੀ 'ਤੇ ਮੁਹੱਈਆ ਕਰਵਾਏ ਜਾਣਗੇ ਜਦਕਿ ਵਿਅਕਤੀਗਤ ਤੌਰ 'ਤੇ ਸੰਦ ਲੈਣ ਵਾਲੇ ਕਿਸਾਨਾਂ ਨੂੰ ਸੰਦ 'ਤੇ 50 ਫੀਸਦੀ ਸਬਸਿਡੀ ਦਿੱਤੀ ਜਾਵੇਗੀ। ਉਨ•ਾਂ ਦੱਸਿਆ ਕਿ ਪਿਛਲੇ ਸਾਲ ਪਰਾਲੀ ਦੀ ਸਾਂਭ-ਸੰਭਾਲ ਲਈ ਖੇਤੀਬਾੜੀ ਵਿਭਾਗ ਅਤੇ ਸਹਿਕਾਰੀ ਸਭਾਵਾਂ ਵਿਭਾਗ ਵੱਲੋਂ ਕੁੱਲ 412 ਸੰਦਾਂ 'ਤੇ 3 ਕਰੋੜ 80 ਲੱਖ ਰੁਪਏ ਦੀ ਸਬਸਿਡੀ ਦਿੱਤੀ ਗਈ ਸੀ, ਜਿਨ••ਾਂ ਵਿੱਚ ਹੈਪੀ ਸੀਡਰ, ਪੈਡੀ ਮਲਚਰ, ਰੋਟਰੀ ਸਲੈਸਰ, ਰੋਟਾਵੇਟਰ, ਜ਼ੀਰੋ ਟਰਿੱਲ, ਚੋਪਰ ਹਾਈਡ੍ਰੋਲਿਕ ਰਿਵਰਸੀਬਲ ਐਮ.ਬੀ. ਪਲਾਓ ਤੇ ਸਰਬ ਮਾਸਟਰ ਅਤੇ ਸੁਪਰ ਐਸ.ਐਮ.ਐਸ. ਸਬਸਿਡੀ 'ਤੇ ਦਿੱਤੇ ਗਏ ਸਨ।
ਡਿਪਟੀ ਕਮਿਸ਼ਨਰ ਨੇ ਜ਼ਿਲ•ੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦਾ ਇੱਕ ਵੀ ਕੇਸ ਸਾਹਮਣੇ ਨਾ ਆਉਣ ਦੇਣ ਅਤੇ ਪਰਾਲੀ ਨੂੰ ਅੱਗ ਨਾ ਲਗਾ ਕੇ ਉਸ ਨੂੰ ਆਧੁਨਿਕ ਖੇਤੀਬਾੜੀ ਸੰਦਾਂ ਰਾਹੀਂ ਜ਼ਮੀਨ ਵਿੱਚ ਹੀ ਖਪਾਉਣ ਨੂੰ ਯਕੀਨੀ ਬਣਾਉਣ ਤਾਂ ਜੋ ਜ਼ਮੀਨ ਦੀ ਉਪਜਾਊ ਸ਼ਕਤੀ ਵੱਧਣ ਦੇ ਨਾਲ-ਨਾਲ ਵਾਤਾਵਰਣ ਨੂੰ ਵੀ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।ਉਨ••ਾਂ ਕਿਸਾਨਾਂ ਨੂੰ ਸਬਸਿਡੀ 'ਤੇ ਦਿੱਤੇ ਜਾਣ ਵਾਲੇ ਆਧੁਨਿਕ ਖੇਤੀਬਾੜੀ ਸੰਦਾਂ ਨੂੰ ਵੱਧ ਤੋਂ ਵੱਧ ਖਰੀਦਣ ਲਈ ਆਖਿਆ ਤਾਂ ਜੋ ਉਨ••ਾਂ ਨੂੰ ਪਰਾਲੀ ਅਤੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਜ਼ਮੀਨ ਵਿੱਚ ਖਪਾਉਣ ਲਈ ਕੋਈ ਦਿੱਕਤ ਨਾ ਆਵੇ।
ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਹਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵੀਆਂ ਮਸ਼ੀਨਾਂ ਖਰੀਦਣ ਅਤੇ ਪਹਿਲਾਂ ਮਸ਼ੀਨਾਂ ਦੀ ਵਰਤੋਂ ਕਰਨ ਵਾਲੇ ਕਿਸਾਨਾਂ ਲਈ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ, ਪੰਜਾਬ ਐਗਰੀਕਲਚਰ ਮੈਨੇਜਮੈਂਟ ਐਕਸਟੈਂਸ਼ਨ ਟਰੇਨਿੰਗ ਇੰਟਸੀਚਿਊਟ (ਪਮੇਤੀ) ਲੁਧਿਆਣਾ, ਕ੍ਰਿਸ਼ੀ ਵਿਗਿਆਨ ਕੇਂਦਰ (ਕੇ. ਵੀ. ਕੇ.) ਅਤੇ ਹੋਰ ਸਬੰਧਿਤ ਸੰਸਥਾਨਾਂ ਰਾਹੀਂ 80 ਟ੍ਰੇਨਿੰਗ ਪ੍ਰੋਗਰਾਮ, ਪਰਾਲੀ ਦੀ ਸਾਂਭ-ਸੰਭਾਲ ਲਈ ਵਰਤੀਆਂ ਜਾਂਦੀਆਂ ਮਸ਼ੀਨਾਂ ਦੀਆਂ 150 ਪ੍ਰਦਰਸ਼ਨੀਆਂ ਅਤੇ 250 ਪਿੰਡ ਪੱਧਰ ਦੇ ਕਿਸਾਨ ਜਾਗਰੂਕਤਾ ਕੈਂਪ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ।