ਪਟਿਆਲਾ, 9 ਸਤੰਬਰ 2019 - ਭਾਰਤੀ ਫ਼ੌਜ 'ਚ ਵੱਖ-ਵੱਖ ਵਰਗਾਂ ਵਿਚ ਭਰਤੀ ਲਈ 19 ਤੋਂ 31 ਅਗਸਤ ਤੱਕ ਲਏ ਗਏ ਫਿਜ਼ੀਕਲ ਟੈਸਟ ਤੋਂ ਬਾਅਦ ਹੁਣ ਪਾਸ ਉਮੀਦਵਾਰਾਂ ਦਾ ਲਿਖਤੀ ਟੈਸਟ 26 ਅਕਤੂਬਰ ਨੂੰ ਲਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆ ਆਰਮੀ ਭਰਤੀ ਡਾਇਰੈਕਟਰ ਕਰਨਲ ਆਰ.ਆਰ. ਚੰਦੇਲ ਨੇ ਦੱਸਿਆ ਕਿ ਇਸ ਭਰਤੀ ਰੈਲੀ 'ਚ ਫਿਜ਼ੀਕਲ ਟੈਸਟ ਪਾਸ ਉਮੀਦਵਾਰਾਂ ਦਾ ਲਿਖਤੀ ਟੈਸਟ ਜੋ ਪਹਿਲਾਂ 27 ਅਕਤੂਬਰ ਨੂੰ ਲਿਆ ਜਾਣਾ ਸੀ ਉਹ ਦੀਵਾਲੀ ਦਾ ਤਿਉਹਾਰ ਹੋਣ ਕਾਰਨ ਹੁਣ 26 ਅਕਤੂਬਰ ਨੂੰ ਲਿਆ ਜਾਵੇਗਾ।
ਕਰਨਲ ਆਰ. ਆਰ. ਚੰਦੇਲ ਨੇ ਦੱਸਿਆ ਕਿ ਪੰਜ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਦੇ ਜਿਨ੍ਹਾਂ ਉਮੀਦਵਾਰਾਂ ਨੂੰ ਪਹਿਲਾਂ ਐਡਮਿਟ ਕਾਰਡ ਜਾਰੀ ਕੀਤੇ ਗਏ ਹਨ ਉਹ ਨਵੇਂ ਐਡਮਿਟ ਪ੍ਰਾਪਤ ਕਰਨ ਅਤੇ ਪੁਰਾਣੇ ਐਡਮਿਟ ਕਾਰਡ ਨੂੰ ਆਰਮੀ ਭਰਤੀ ਦਫ਼ਤਰ ਪਟਿਆਲਾ ਵਿਖੇ ਜਮਾਂ ਕਰਵਾਉਣ।
ਡਾਇਰੈਕਟਰ ਆਰਮੀ ਭਰਤੀ ਨੇ ਦੱਸਿਆ ਕਿ ਲਿਖਤ ਪ੍ਰੀਖਿਆ ਦੀਆਂ ਤਰੀਕਾਂ ਵਿਚ ਤਬਦੀਲੀ ਦੀਵਾਲੀ ਦਾ ਤਿਉਹਾਰ ਹੋਣ ਕਾਰਨ ਕੀਤੀ ਗਈ ਹੈ ਤਾਂ ਜੋ ਲਿਖਤ ਪ੍ਰੀਖਿਆ ਦੇਣ ਆਏ ਉਮੀਦਵਾਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।