← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 10 ਸਤੰਬਰ 2019 - ਕੈਂਟਰਬਰੀ ਦੇ ਆਰਕਬਿਸ਼ਪ ਰੈਵਡ ਜਸਟਿਨ ਵੈਲਬੇ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੇ, ਜਿਨ੍ਹਾਂ ਦਾ ਇੱਥੇ ਪੁੱਜਣ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਆਰਕਬਿਸ਼ਪ ਰੈਡਵ ਜਸਟਿਨ ਵੈਲਬੇ ਨੇ ਸ੍ਰੀ ਹਰਿਮੰਦਰ ਸਾਹਿਬ ਸ਼ਰਧਾ ਪੂਰਵਕ ਜਿਥੇ ਮੱਥਾ ਟੇਕਿਆ ਉੱਥੇ ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਰੱਬ ਦਾ ਘਰ ਹੈ, ਇੱਥੇ ਕਿਸੇ ਤਰ੍ਹਾਂ ਦਾ ਭੇਦਭਾਵ ਨਹੀਂ ਹੈ। ਇਸ ਤੋਂ ਪਹਿਲਾ ਆਰਕਬਿਸ਼ਪ ਜੱਲਿਆਂਵਾਲਾ ਬਾਗ ਵਿਖੇ ਗਏ। ਜਿੱਥੇ ਉਨ੍ਹਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।
Total Responses : 971