ਨਸ਼ਿਆਂ ਦੇ ਰਾਹ ’ਤੇ ਪਈ ਨੌਜੁਆਨ ਪੀੜ੍ਹੀ ਨੂੰ ਨਸ਼ਾ ਛੂਡਾਊ ਕੇਂਦਰਾਂ ਤੇ ਓਟ ਸੈਂਟਰਾਂ ਰਾਹੀਂ ਬਾਹਰ ਕੱਢਿਆ ਜਾ ਸਕਦਾ ਹੈ - ਸ਼੍ਰੀਮਤੀ ਹਰਪ੍ਰੀਤ ਕੌਰ
ਨਵਾਂ ਸ਼ਹਿਰ, 11 ਸਤੰਬਰ, 2019: ਪੰਜਾਬ ਦੇ ਨੌਜੁਆਨਾਂ ਨੇ ਹਰ ਥਾਂ ’ਤੇ ਮੱਲਾਂ ਮਾਰੀਆਂ ਹਨ, ਭਾਵੇਂ ਉਹ ਜੰਗ ਦਾ ਮੈਦਾਨ ਜਾਂ ਫਿਰ ਦੇਸ਼ ਦੀ ਆਜ਼ਾਦੀ ਦੀ ਗੱਲ ਹੋਵੇ, ਪੰਜਾਬ ਦੇ ਨੌਜੁਆਨਾਂ ਦਾ ਸਭ ਤੋਂ ਵਧੇਰੇ ਯੋਗਦਾਨ ਰਿਹਾ ਹੈ।
ਇਸ ਗੱਲ ਦਾ ਪ੍ਰਗਟਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ਼੍ਰੀਮਤੀ ਹਰਪ੍ਰੀਤ ਕੌਰ ਚੀਫ਼ ਜੁਡੀਸ਼ੀਅਲ ਮੈਜਿਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਵਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਨੇ ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ, ਰੇਲਵੇ ਰੋਡ ਨਵਾਂਸ਼ਹਿਰ ਵਿਖੇ ਜਾਗਰੂਕਤਾ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਨਸ਼ਿਆਂ ਕਾਰਨ ਵੱਡੇ ਪੱਧਰ ’ਤੇ ਹੋ ਰਹੀਆਂ ਨੌਜੁਆਨਾਂ ਦੀ ਮੌਤਾਂ ਗੰਭੀਰ ਚਿੰਤਾ ਦਾ ਵਿਸ਼ਾ ਹਨ। ਨਸ਼ਿਆਂ ਦੇ ਰਾਹ ’ਤੇ ਪਈ ਨੌਜੁਆਨ ਪੀੜ੍ਹੀ ਨੂੰ ਇਸ ਦਲਦਲ ਵਿਚੋਂ ਨਸ਼ਾ ਛੁਡਾਊ ਕੇਂਦਰਾਂ ਅਤੇ ਓਟ ਸੈਂਟਰਾਂ ਰਾਹੀਂ ਬਾਹਰ ਕੱਢਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਛੱਡਣ ਲਈ ਸਭ ਤੋਂ ਪਹਿਲਾ ਆਪਣੇ ਆਪ ਨੂੰ ਮਾਨਸਿਕ ਤੌਰ ’ਤੇ ਤਿਆਰ ਕਰਕੇ ਨਸ਼ਾ ਛੱਡਿਆ ਜਾ ਸਕਦਾ ਹੈ। ਬਹੁਤ ਸਾਰੇ ਨੌਜੁਆਨ ਨਸ਼ਿਆਂ ਦਾ ਰਾਹ ਛੱਡ ਕੇ ਅੱਜ ਆਪਣੀ ਨਵੀਂ ਜ਼ਿੰਦਗੀ ਜੀਅ ਰਹੇ ਹਨ।
ਇਸ ਮੌਕੇ ਉਨ੍ਹਾਂ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸਕੀਮਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਰੂਰਤ ਪੈਣ ’ਤੇ ਮੁਫ਼ਤ ਕਾਨੂੰਨੀ ਸਲਾਹ ਅਤੇ ਵਕੀਲ ਦੀਆਂ ਕਾਨੂੰਨੀ ਸੇਵਾਵਾਂ ਲੈਣ ਵਾਸਤੇ ਜੁਡੀਸ਼ੀਅਲ ਕੋਰਟ ਕੰਪਲੈਕਸ ਨਵਾਂਸ਼ਹਿਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਟੋਲ ਫਰੀ ਨੰਬਰ 1968 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਡਾ. ਚਮਨ ਲਾਲ, ਮਨਜੀਤ ਸਿੰਘ, ਕਮਲਜੀਤ ਕੌਰ, ਨਵੀਨ, ਸਟਾਫ਼ ਨਰਸ ਹਰਪ੍ਰੀਤ ਕੌਰ ਆਦਿ ਹਾਜ਼ਰ ਸਨ।