ਗੁਰਦਾਸਪੁਰ, 10 ਸਤੰਬਰ 2019 - ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਲੋਂ 17 ਸਤੰਬਰ 2019 ਨੂੰ ਜ਼ਿਲਾ ਪੱਧਰੀ ਕਿਸਾਨ ਲਗਾਇਆ ਜਾਵੇਗਾ। ਇਹ ਜਾਣਕਾਰੀ ਦੇਦਿੰਆਂ ਡਾਇਰੈਕਟਰ ਸ੍ਰੀ ਆਰ ਐਸ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਰਿਜਨਲ ਸੈਂਟਰ ਗੁਰਦਾਸਪੁਰ ਨੇ ਦੱਸਿਆ ਕਿ ਸਥਾਨਕ ਯੂਨੀਵਰਸਿਟੀ ਸੈਂਟਰ ਵਿਖੇ 17 ਸਤੰਬਰ ਨੂੰ ਸਵੇਰੇ 10 ਵਜੇ ਤੋਂ ਕਿਸਾਨ ਮੇਲਾ ਲਗਾਇਆ ਜਾਵੇਗਾ। ਜਾਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਕਿਸਾਨ ਮੇਲੇ ਵਿੱਚ ਕਿਸਾਨਾਂ ਨੂੰ ਸੁਧਰੀਆਂ ਕਿਸਮਾਂ ਦੇ ਬੀਜ, ਖੇਤੀ ਸਬੰਧੀ ਪੁਸਤਕਾਂ ਅਤੇ ਤਕਨੀਕਾਂ ਦੀਆਂ ਪ੍ਰਦਰਸ਼ਨੀਆਂ, ਤਕਨੀਕੀ ਅਤੇ ਘਰੇਲੂ ਕੰਮਾਂ ਸਬੰਧੀ ਜਾਣਕਾਰੀ, ਖੇਤੀ ਸਮੱਸਿਆਵਾਂ ਦੇ ਮੌਕੇ ਤੇ ਹੱਲ, ਮਿੱਟੀ ਅਤੇ ਪਾਣੀ ਦੇ ਨਮੂਨਿਆਂ ਦੀ ਪਰਖ ਆਦਿ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨਾਂ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਕਿਸਾਨ ਮੇਲੇ ਵਿੱਚ ਸ਼ਿਰਕਤ ਕਰਕੇ ਖੇਤੀ ਮਾਹਿਰਾਂ ਦੇ ਵਿਚਾਰ ਸੁਣਨ।