← ਪਿਛੇ ਪਰਤੋ
ਚੰਡੀਗੜ੍ਹ, 11 ਸਤੰਬਰ 2019 : ਪੰਜਾਬ ਦੇ ਸਹਿਕਾਰੀ ਅਦਾਰਿਆਂ ਦੇ ਕਰਮਚਾਰੀਆਂ ਨੂੰ ਹੁਣ 58 ਸਾਲ ਦੀ ਉਮਰ ਤੋਂ ਬਾਅਦ ਸੇਵਾ ਕਾਲ ਵਿਚ ਦੋ ਸਾਲ ਦਾ ਵਾਧਾ ਨਹੀਂ ਮਿਲੇਗਾ .ਰਜਿਸਟਰਾਰ ਸਹਿਕਾਰੀ ਸਭਾਵਾਂ ਵੱਲੋਂ ਜਾਰੀ ਇੱਕ ਹੁਕਮ ਵਿਚ ਕਿਹਾ ਗਿਆ ਹੈ ਕਿ ਕਿ ਸਹਿਕਾਰੀ ਸੰਸਥਾਵਾਂ 'ਚ ਕੰਮ ਕਰ ਰਹੇ ਕਰਮਚਾਰੀਆਂ ਦੀ ਰਿਟਾਇਰਮੈਂਟ ਦੀ ਮਿਆਦ 58 ਸਾਲ ਤੱਕ ਤੈਅ ਕੀਤੀ ਗਈ ਹੈ, ਤੈਅ ਕੀਤੀ ਗਈ ਮਿਆਦ ਤੋਂ ਬਾਅਦ ਉਹ ਆਪਣੀਆਂ ਸੇਵਾਵਾਂ ਨਹੀਂ ਦੇ ਸਕਣਗੇ ਅਤੇ ਉਨ੍ਹਾਂ ਨੂੰ ਰਿਟਾਇਰ ਕਰ ਦਿੱਤਾ ਜਾਵੇਗਾ। ਜੇਕਰ ਕਿਸੇ ਕਰਮਚਾਰੀ ਦੀ ਮਿਆਦ 'ਚ ਇੱਕ ਸਾਲ ਜਾਂ 2 ਸਾਲ ਦਾ ਵਾਧਾ ਕੀਤਾ ਜਾ ਚੁੱਕਾ ਹੈ ਤਾਂ ਉਸ ਨੂੰ ਰੱਦ ਨਹੀਂ ਕੀਤਾ ਜਾਵੇਗਾ ਪਰ ਵਾਧੇ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਰਿਟਾਇਰਮੈਂਟ ਦੇ ਦਿੱਤੀ ਜਾਵੇਗੀ ਜਿਸ 'ਚ ਹੋਰ ਕੋਈ ਵਾਧਾ ਨਹੀਂ ਕੀਤਾ ਜਾਵੇਗਾ.
Total Responses : 942