← ਪਿਛੇ ਪਰਤੋ
ਜਗਦੀਸ਼ ਥਿੰਦ
ਜਲਾਲਾਬਾਦ 12 ਸਤੰਬਰ ਅਕਾਲੀ ਦਲ ਭਾਜਪਾ ਗੱਠਜੋੜ ਅਤੇ ਕਾਂਗਰਸ ਪਾਰਟੀ ਲਈ ਵਕਾਰ ਦਾ ਸਵਾਲ ਬਣੇ ਜਲਾਲਾਬਾਦ ਪੱਛਮੀ ਵਿਧਾਨ ਸਭਾ ਹਲਕੇ ਤੋਂ ਜਿੱਤ ਦੇ ਝੰਡੇ ਗੱਡਣ ਲਈ ਕਾਂਗਰਸ ਪਾਰਟੀ ਨੇ ਪੂਰੀ ਵਾਹ ਲਗਾ ਦਿੱਤੀ ਹੈ । ਯੂਥ ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਜਗਦੀਪ ਕੰਬੋਜ ਗੋਲਡੀ ਵੱਲੋਂ ਜਲਾਲਾਬਾਦ ਵਿਖੇ ਭਰਵੇਂ ਇਕੱਠ ਵਾਲੀ ਜਨਤਕ ਰੈਲੀ ਕਰਵਾ ਕੇ ਜਿੱਥੇ ਆਪਣੀ ਟਿਕਟ ਦੀ ਮਜ਼ਬੂਤ ਦਾਅਵੇਦਾਰੀ ਪੇਸ਼ ਕੀਤੀ ਹੈ ਉਥੇ ਹੁਣ ਉਨ੍ਹਾਂ ਦੀ ਪਤਨੀ ਸੋਬੀਆ ਜਗਦੀਪ ਕੰਬੋਜ ਵੱਲੋਂ ਚੋਣ ਪ੍ਰਚਾਰ ਸ਼ੁਰੂ ਕਰਨ ਨਾਲ ਗੋਲਡੀ ਕੰਬੋਜ ਦਾ ਇਸ ਹਲਕੇ ਤੋਂ ਉਮੀਦਵਾਰ ਵਜੋਂ ਪੱਖ ਹੋਰ ਮਜ਼ਬੂਤ ਹੋ ਗਿਆ ਹੈ । ਜਲਾਲਾਬਾਦ ਸ਼ਹਿਰ ਦੇ ਵੱਖ - ਵੱਖ ਵਾਰਡਾਂ ਅਤੇ ਸਰਹੱਦੀ ਖੇਤਰ ਦੇ ਪਿੰਡਾਂ ਅੰਦਰ ਸੋਬੀਆ ਜਗਦੀਪ ਕੰਬੋਜ ਨੇ ਕਿਹਾ ਕਿ ਅੱਜ ਜਦੋਂ ਪੰਜਾਬ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਕੰਮ ਕਰ ਰਹੀ ਹੈ ਤਾਂ ਵਿਧਾਨ ਸਭਾ ਹਲਕੇ ਦੇ ਬਿਹਤਰ ਵਿਕਾਸ ਲਈ ਕਾਂਗਰਸ ਪਾਰਟੀ ਨਾਲ ਸਬੰਧਤ ਉਮੀਦਵਾਰ ਨੂੰ ਜੇਤੂ ਬਣਾ ਕੇ ਵਿਧਾਨ ਸਭਾ ਵਿੱਚ ਭੇਜਣ ਦੀ ਜ਼ਰੂਰਤ ਹੈ । ਉਨ੍ਹਾਂ ਕਿਹਾ ਕੇ ਜਗਦੀਪ ਕੰਬੋਜ ਗੋਲਡੀ ਹਲਕੇ ਦੀ ਬਿਹਤਰ ਨੁਮਾਇੰਦਗੀ ਕਰਨ ਦੇ ਯੋਗ ਹਨ । ਉਹ ਪਹਿਲਾਂ ਤੋਂ ਹੀ ਯੂਥ ਦੀ ਅਗਵਾਈ ਕਰਨ ਦੇ ਨਾਲ - ਨਾਲ ਸਮਾਜਿਕ ਕਾਰਜਾਂ ਵਿਚ ਵੀ ਆਪਣਾ ਬਣਦਾ ਯੋਗਦਾਨ ਪਾਉਂਦੇ ਆ ਰਹੇ ਹਨ । ਇਹਨਾਂ ਪਿੰਡਾਂ ਅੰਦਰ ਸੋਬੀਆ ਜਗਦੀਪ ਕੰਬੋਜ ਨੂੰ ਸੁਣਨ ਵਾਲਿਆਂ ਵਿੱਚ ਕਾਫੀ ਉਤਸਾਹ ਦੇਖਣ ਨੂੰ ਦਿਖਾਈ ਦਿੱਤਾ ।
Total Responses : 936