ਨਵੀਂ ਦਿੱਲੀ, 12 ਸਤੰਬਰ 2019 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਜੀ. ਕੇ. ਨੇ ਕਿਹਾ ਕਿ ਪਾਰਟੀ ਦੇ ਨਾਂ ਦਾ ਐਲਾਨ 2 ਅਕਤੂਬਰ ਨੂੰ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਜੀ. ਕੇ. ਨੇ ਸ਼੍ਰੋਮਣੀ ਅਕਾਲੀ ਦਲ ਪੰਥਕ ਪਾਰਟੀ ਬਣਾਈ ਸੀ ਅਤੇ ਸਾਲ 2008 'ਚ ਪਾਰਟੀ ਦਾ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਚ ਰਲੇਵਾਂ ਹੋ ਗਿਆ ਸੀ। ਹੁਣ ਬਾਦਲ ਪਾਰਟੀ ਤੋਂ ਵੱਖ ਹੋ ਕੇ ਉਨ੍ਹਾਂ ਨੇ ਮੁੜ ਤੋਂ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ।