ਨਵੀਂ ਦਿੱਲੀ, 12 ਸਤੰਬਰ 2019 - ਦੱਖਣੀ ਅਫ਼ਰੀਕਾ ਵਿਰੁੱਧ 2 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ 3 ਮੈਚਾਂ ਦੀ ਟੈਸਟ ਲੜੀ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਖ਼ਰਾਬ ਖੇਡ ਪ੍ਰਦਰਸ਼ਨ ਕਰ ਰਹੇ ਬੱਲੇਬਾਜ਼ ਕੇ. ਐੱਲ. ਰਾਹੁਲ ਨੂੰ ਟੀਮ 'ਚੋਂ ਬਾਹਰ ਦਾ ਰਾਸਤਾ ਦਿਖਾਇਆ ਗਿਆ ਹੈ ਉੱਥੇ ਹੀ ਨੌਜਵਾਨ ਬੱਲੇਬਾਜ਼ ਸ਼ੁਭਮਨ ਗਿੱਲ ਨੂੰ ਪਹਿਲੀ ਵਾਰ ਟੈਸਟ ਟੀਮ 'ਚ ਥਾਂ ਦਿੱਤੀ ਗਈ ਹੈ। ਇਸ ਤੋਂ ਬਿਨਾਂ ਰੋਹਿਤ ਸ਼ਰਮਾ ਨੂੰ ਵੀ ਟੀਮ 'ਚ ਸ਼ਾਮਿਲ ਕੀਤਾ ਗਿਆ ਹੈ ਅਤੇ ਉਹ ਟੀਮ ਲਈ ਓਪਨਿੰਗ ਕਰਨਗੇ।
ਦੱਖਣੀ ਅਫ਼ਰੀਕਾ ਵਿਰੁੱਧ ਚੁੀ ਗਈ ਟੀਮ ਇਸ ਪ੍ਰਕਾਰ ਹੈ...
ਵਿਰਾਟ ਕੋਹਲੀ (ਕਪਤਾਨ), ਮਿਯੰਕ ਅਗਰਵਾਲ, ਰੋਹਿਤ ਸ਼ਰਮਾ, ਚਤੇਸ਼ਵਰ ਪੁਜਾਰਾ, ਅਜਿੰਕਯ ਰਹਾਣੇ (ਉਪ ਕਪਤਾਨ), ਹਨੁਮਾ ਵਿਹਾਰੀ, ਰਿਸ਼ਭ ਪੰਤ (ਵਿਕਟਕੀਪਰ), ਰਿਧੀਮਾਨ ਸਾਹਾ (ਵਿਕਟਕੀਪਰ), ਆਰ. ਅਸ਼ਵਿਨ, ਰਵਿੰਦਰ ਜਡੇਜਾ, ਕੁਲਦੀਪ ਯਾਦਵ, ਮੁਹੰਮਦ ਸ਼ਮੀ, ਜਸਪ੍ਰੀਤ ਬੁਮਰਾਹ, ਇਸ਼ਾਂਤ ਸ਼ਰਮਾ ਅਤੇ ਸ਼ੁਭਮਨ ਗਿੱਲ।