← ਪਿਛੇ ਪਰਤੋ
ਸੰਗਰੂਰ, 12 ਸਤੰਬਰ 2019 - ਜ਼ਿਲ੍ਹਾ ਸੰਗਰੂਰ ਪੁਲਿਸ ਵੱਲੋਂ 1 ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲੇ ਇੱਕ ਨਾਮੀ ਗੈਂਗਸਟਰ ਅਤੇ ਉਸ ਦੀ ਸਾਥਣ ਨੂੰ ਅਸਲੇ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਐਸ.ਪੀ.(ਡੀ) ਸੰਗਰੂਰ ਹਰਿੰਦਰ ਸਿੰਘ ਵੱਲੋਂ ਪ੍ਰੈੱਸ ਕਾਨਫ਼ਰੰਸ ਕਰ ਜਾਣਕਾਰੀ ਦਿੱਤੀ ਗਈ। ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਦੱਸਿਆ ਕਿ ਇੱਕ ਨਾਮੀ ਗੈਂਗਸਟਰ ਕਾਲਾ ਭਾਠੁਆ ਅਤੇ ਉਸ ਦੀ ਇੱਕ ਸਾਥਣ ਸੰਗੀਤਾ ਨੂੰ 315 ਬੋਰ ਦੀ ਪਿਸਤੌਲ ਅਤੇ ਕਾਰਤੂਸਾਂ ਸਣੇ ਕਾਬੂ ਕੀਤਾ ਗਿਆ ਹੈ ਜਿਨ੍ਹਾਂ ਨੇ ਹਰਿਆਣਾ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਅਗਵਾ ਕਰ ਕੇ 1 ਕਰੋੜ ਰੁਪਏ ਦੀ ਫਿਰੌਤੀ ਮੰਗਣ ਮੰਗੀ ਸੀ।
Total Responses : 267