ਏ ਡੀ ਸੀ ਵਿਕਾਸ ਦਾ ਅਹੁਦਾ ਸੰਭਾਲਣ ਮੌਕੇ ਸਰਦਾਰ ਕਿਰਪਾਲ ਸਿੰਘ ਖੋਖਰ । ਤਸਵੀਰ : ਜਗਦੀਸ਼ ਥਿੰਦ
ਜਗਦੀਸ਼ ਥਿੰਦ
ਫਾਜ਼ਿਲਕਾ, 12 ਸਤੰਬਰ:
ਅੱਜ ਇੱਥੇ ਕ੍ਰਿਪਾਲ ਸਿੰਘ ਖੌਖਰ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਫਾਜ਼ਿਲਕਾ ਦਾ ਅਹੁਦਾ ਸੰਭਾਲ ਲਿਆ।
ਉਹ ਇਸ ਤੋਂ ਪਹਿਲਾਂ ਪ੍ਰਿੰਸੀਪਲ ਸਮੂਹਿਕ ਵਿਕਾਸ ਸਿੱਖਿਆ ਕੇਂਦਰ ਬਟਾਲਾ ਵਜੋਂ ਸੇਵਾ ਨਿਭਾਅ ਰਹੇ ਸਨ।
ਉਨ੍ਹਾਂ ਦੱਸਿਆ ਕਿ ਉਹ ਡਿਪਟੀ ਡਾਇਰੈਕਟਰ ਹੈਡਕੁਆਟਰ ਮੋਹਾਲੀ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਗੁਰਦਾਸਪੁਰ ਅਤੇ ਕਪੂਰਥਲਾ ਵਿਖੇ ਆਪਣੀ ਸੇਵਾ ਨਿਭਾ ਚੁੱਕੇ ਹਨ।
ਇਸ ਮੌਕੇ ਉਨ੍ਹਾਂ ਨੇ ਆਖਿਆ ਕਿ ਉਨ੍ਹਾਂ ਦਾ ਉਦੇਸ਼ ਹੋਵੇਗਾ ਕਿ ਜ਼ਿਲ੍ਹਾ ਫਾਜ਼ਿਲਕਾ ਵਿਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੀਆਂ ਦਿਹਾਤੀ ਵਿਕਾਸ ਦੀਆਂ ਯੋਜਨਾਵਾਂ ਨੂੰ ਵਧੀਆ ਤਰੀਕੇ ਨਾਲ ਲਾਗੂ ਕੀਤਾ ਜਾਵੇ।