← ਪਿਛੇ ਪਰਤੋ
ਤਰਨਤਾਰਨ, 15 ਸਤੰਬਰ 2019 - ਤਰਨਤਾਰਨ ਦੇ ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ਵਿਖੇ ਪ੍ਰੇਮ ਵਿਆਹ ਕਰਾਉਣ 'ਤੇ ਲੜਕੀ ਦੇ ਪਰਿਵਾਰ ਵੱਲੋਂ ਆਪਣੀ ਧੀ ਅਤੇ ਉਸ ਦੇ ਪਤੀ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਲੜਕੀ ਦੇ ਪਰਿਵਾਰ ਵੱਲੋਂ ਕੀਤੀ ਗੋਲੀਬਾਰੀ 'ਚ ਲੜਕੀ ਅਮਨਦੀਪ ਕੌਰ ਅਤੇ ਪਤੀ ਅਮਨਦੀਪ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੋਵਾਂ ਨੇ ਕਰੀਬ ਇੱਕ ਸਾਲ ਪਹਿਲਾਂ ਵਿਆਹ ਕਰਾਇਆ ਸੀ। ਇਸ ਘਟਨਾ ਨੂੰ ਉਸ ਸਮੇਂ ਅੰਜਾਮ ਦਿੱਤਾ ਗਿਆ ਜਦੋਂ ਦੋਵੇਂ ਪਤੀ-ਪਤਨੀ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਘਰ ਵਾਪਸ ਆ ਰਹੇ ਸੀ ਤਾਂ ਮੁਲਜ਼ਮਾਂ ਨੇ ਪਹਿਲਾਂ ਕਾਰ ਨਾਲ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰੀ ਤੇ ਫਿਰ ਦੋਵਾਂ ਨੂੰ ਗੋਲ਼ੀਆਂ ਮਾਰ ਦਿੱਤੀਆਂ। ਪੁਲਿਸ ਨੇ ਮ੍ਰਿਤਕਾਂ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਅਤੇ ਜਾਂਚ ਕੀਤੀ ਜਾ ਰਹੀ ਹੈ।
Total Responses : 936