← ਪਿਛੇ ਪਰਤੋ
ਅਜਨਾਲਾ, 15 ਸਤੰਬਰ 2019 - ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਮੁਲਜ਼ਮਾਂ ਨੂੰ ਅੱਜ ਪੁਲਿਸ ਵੱਲੋਂ ਅਦਾਲਤ 'ਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਮੁਲਜ਼ਮਾਂ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਦਿਨੀਂ ਅਜਨਾਲਾ ਦੇ ਕਸਬਾ ਚੁਗਾਵਾਂ 'ਚ ਪੁਲਿਸ ਸ਼ੱਕੀ ਨਸ਼ਾ ਤਸਕਰਾ ਦੇ ਘਰ ਛਾਪੇਮਾਰੀ ਕਰਨ ਗਈ ਸੀ ਇਸ ਦੌਰਾਨ ਕੁਝ ਵਿਅਕਤੀਆਂ ਵੱਲੋਂ ਪੁਲਿਸ ਪਾਰਟੀ 'ਤੇ ਹਮਲਾ ਕਰ ਦਿੱਤਾ ਗਿਆ ਅਤੇ ਇੱਕ ਪੁਲਿਸ ਸਬ ਇੰਸਪੈਕਟਰ ਦੀ ਕੀਤੀ ਬੇਤਹਾਸ਼ਾ ਕੁੱਟਮਾਰ ਕੀਤੀ ਗਈ ਸੀ। ਇਸ ਤੋਂ ਬਿਨਾਂ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਵੀ ਬੀਤੇ ਹੀ ਮੁਲਾਜ਼ਮ ਦੀ ਕੁੱਟਮਾਰ ਬਾਕੀ ਮੁਲਾਜ਼ਮਾਂ ਦੇ ਸਾਹਮਣੇ ਹੋਣ 'ਤੇ 5 ਮੁਲਾਜ਼ਮਾਂ ਨੂੰ ਬਖਾਸਤ ਕਰ ਦਿੱਤਾ ਗਿਆ ਸੀ।
Total Responses : 862