ਗੁਰਤੇਜ ਢਿੱਲੋਂ ਵਲੋਂ ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਦਾ ਧੰਨਵਾਦ
ਪਟਿਆਲਾ, 16 ਸਤੰਬਰ 2019: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਸਾਬਕਾ ਚੇਅਰਮੈਨ ਸ. ਗੁਰਤੇਜ ਸਿੰਘ ਢਿੱਲੋਂ ਨੇ ਭਾਰਤ ਸਰਕਾਰ ਦੇ ਉਸ ਫੈਸਲੇ ਦਾ ਭਰਵਾਂ ਸਵਾਗਤ ਕੀਤਾ ਹੈ, ਜਿਸ ਵਿਚ ਭਾਰਤ ਦੇ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ 312 ਸਿੱਖਾਂ ਦੇ ਨਾਂ ਕਾਲੀ ਸੂਚੀ ਵਿਚੋਂ ਹਟਾਉਣ ਦਾ ਐਲਾਨ ਕਰ ਦਿੱਤਾ ਹੈ। ਉਨ•ਾਂ ਇਸ ਫੈਸਲੇ 'ਤੇ ਪ੍ਰਧਾਨ ਮੰਤਰੇ ਸ੍ਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਹੈ ਜਿਨ•ਾਂ ਨੇ ਸਿੱਖਾਂ ਦੀ ਲੰਮੇਂ ਚਿਰਾਂ ਤੋਂ ਲਟਕਦੀ ਇਸ ਅਹਿਮ ਮੰਗ ਨੂੰ ਪੂਰਾ ਕਰਕੇ ਭਾਈਚਾਰੇ ਨੂੰ ਵੱਡੀ ਰਾਹਤ ਦਿੱਤੀ ਹੈ।
ਸ. ਢਿੱਲੋਂ ਨੇ ਆਖਿਆ ਕਿ ਇਸ 312 ਸਿੱਖਾਂ ਦੇ ਨਾਂ ਕਾਲੀ ਸੂਚੀ 'ਚੋਂ ਹਟਾਉਣ ਦਾ ਫੈਸਲਾ ਸਿੱਖ ਭਾਈਚਾਰੇ ਲਈ ਇਕ ਚੰਗਾ ਸੰਦੇਸ਼ ਹੈ ਅਤੇ ਪਿਛਲੇ ਲੰਮੇਂ ਸਮੇਂ ਤੋਂ ਸਿੱਖਾਂ ਦੀ ਚਲੀ ਆ ਰਹੀ ਇਸ ਮੰਗ ਨੂੰ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਮੰਨ ਕੇ ਪੀੜਤ ਸਿੱਖਾਂ ਦੇ ਨਾਲ ਨਾਲ ਪਿਛੇ ਉਨ•ਾਂ ਦੇ ਪਰਿਵਾਰਾਂ ਨੂੰ ਸੁਖ ਦਾ ਸਾਹ ਦਿਵਾਇਆ ਹੈ। ਪਿਛਲੇ ਲੰਮੇਂ ਸਮੇਂ ਤੋਂ ਘਰੋਂ ਬੇਘਰ ਹੋਏ ਇਨ•ਾਂ ਸਿੱਖਾਂ ਨੂੰ ਹੁਣ ਆਪਣੇ ਘਰ ਪਰਤਣ ਅਤੇ ਆਪਣੀ ਮਾਤ ਭੂਮੀ ਨਾਲ ਜੁੜਨ ਦਾ ਮੌਕਾ ਮਿਲੇਗਾ ਉਥੇ ਹੀ ਉਹ ਆਪਣੀ ਜ਼ਿੰਦਗੀ ਪਹਿਲਾਂ ਵਾਂਗ ਬਿਤਾ ਸਕਣਗੇ।
ਉਨ•ਾਂ ਆਖਿਆ ਕਿ ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਕੈਨੇਡਾ, ਅਮਰੀਕਾ, ਇੰਗਲੈਂਡ, ਜਰਮਨੀ ਤੇ ਇਟਲੀ ਸਮੇਤ ਹੋਰਨਾਂ ਕਈ ਦੇਸ਼ਾਂ ਵਿਚ ਰਹਿੰਦੇ ਬਲੈਕ ਲਿਸਟ ਸਿੱਖਾਂ ਦੇ ਨਾਂ ਕਾਲੀ ਸੂਚੀ ਵਿਚੋਂ ਕੱਢ ਕੇ ਕੇਂਦਰ ਸਰਕਾਰ ਨੇ ਵਾਪਸ ਮੁੱਖ ਧਾਰਾ ਵਿਚ ਲਿਆਉਣ ਦਾ ਜੋ ਉਪਰਾਲਾ ਕੀਤਾ ਹੈ, ਉਸ ਨਾਲ ਸਿੱਖ ਭਾਈਚਾਰੇ ਅੰਦਰ ਜਿਥੇ ਮੋਦੀ ਸਰਕਾਰ ਵਿਚ ਵਿਸ਼ਵਾਸ਼ ਹੋਰ ਦਿੜ ਹੋਇਆ ਹੈ, ਉਥੇ ਹੀ ਹਰ ਇਕ ਕੌਮ, ਭਾਈਚਾਰੇ ਬਰਾਬਰ ਲਿਆਉਣ ਅਤੇ ਬਰਾਬਰ ਜਿਊਣ ਦੇ ਹੱਕ ਦਾ ਜੋ ਵਾਅਦਾ ਮੋਦੀ ਸਰਕਾਰ ਨੇ ਕੀਤਾ ਸੀ, ਉਸਨੂੰ ਪੂਰਾ ਕਰਨ ਦਾ ਯਤਨ ਕੀਤਾ ਹੈ।