← ਪਿਛੇ ਪਰਤੋ
ਪੰਜਾਬ ਰੋਡਵੇਜ਼ ਦਾ ਸਬ ਇੰਸਪੈਕਟਰ 10 ਹਜ਼ਾਰ ਦੀ ਰਿਸ਼ਵਤ ਲੈਂਦਾ ਕਾਬੂ
ਗੁਰਨਾਮ ਸਿੱਧੂ
ਫਿਰੋਜ਼ਪੁਰ 16 ਸਤੰਬਰ : ਪੰਜਾਬ ਰੋਡਵੇਜ਼ ਦੇ ਇੱਕ ਸਬ ਇੰਸਪੈਕਟਰ ਨੂੰ 10 ਹਜ਼ਾਰ ਦੀ ਰਿਸ਼ਵਤ ਦੇ ਦੋਸ਼ ਵਿਚ ਵਿਜੀਲੈਂਸ ਬਿਊਰੋ ਫ਼ਿਰੋਜ਼ਪੁਰ ਵੱਲੋਂ ਗਿ੍ਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਿਭਾਗੀ ਰਿਪੋਰਟ ਅਨੁਸਾਰ ਸਬ ਇੰਸਪੈਕਟਰ ਗੁਰਮੇਜ ਸਿੰਘ ਨੂੰ ਆਪਣੇ ਵਿਭਾਗ ਵਿਚ ਕੰਡਕਟਰ ਦੀ ਨੌਕਰੀ ਕਰ ਰਹੇ ਗੁਰਚਰਨ ਸਿੰਘ ਦੀ ਸ਼ਿਕਾਇਤ 'ਤੇ ਕਾਬੂ ਕੀਤਾ ਗਿਆ ਹੈ। ਦੋਸ਼ੀ ਸ਼ਿਕਾਇਤਕਰਤਾ ਤੋਂ 16 ਹਜਾਰ ਦੀ ਮੰਗ ਕਰਦੇ ਸਨ। ਵਿਜੀਲੈਂਸ ਅਧਿਕਾਰੀਆਂ ਵੱਲੋਂ ਦੋਸ਼ੀ ਸਬ ਇੰਸਪੈਕਟਰ ਗੁਰਮੇਜ ਸਿੰਘ ਨੂੰ ਰੰਗੇ ਹੱਥੀ ਗਿਰਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
Total Responses : 942