ਫ਼ਾਈਲ ਫੋਟੋ
ਸੰਗਰੂਰ, 17 ਸਤੰਬਰ 2019 - ਸੰਗਰੂਰ ਦੀ ਅਦਾਲਤ ਨੇ ਸੋਮਵਾਰ ਨੂੰ ਜੱਸੀ ਸਿੱਧੂ ਕਤਲ ਮਾਮਲੇ 'ਚ ਉਸਦੀ ਮਾਂ ਤੇ ਮਾਮੇ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ।
ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਮ੍ਰਿਤੀ ਧੀਰ ਦੀ ਅਦਾਲਤ ਨੇ ਸਿੱਧੂ ਅਤੇ ਬਦੇਸ਼ਾ ਖ਼ਿਲਾਫ਼ ਧਾਰਾ 302 (ਕਤਲ) ਅਤੇ 120-ਬੀ (ਅਪਰਾਧਿਕ ਸਾਜ਼ਿਸ਼) ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਦੋਸ਼ ਤੈਅ ਕੀਤੇ, ਜਦੋਂ ਕਿ ਉਨ੍ਹਾਂ ਦੇ ਵਕੀਲ ਨੇ ਵੀ ਇਸ ਦਾ ਵਿਰੋਧ ਕੀਤਾ। ਪੁਲਿਸ ਨੇ ਮੁਲਜ਼ਮਾਂ ਨੂੰ ਕਪੂਰਥਲਾ ਜੇਲ੍ਹ ਤੋਂ ਅਦਾਲਤ ਵਿੱਚ ਲਿਆਂਦਾ ਸੀ ।
ਸਿੱਧੂ ਦੇ ਵਕੀਲ ਸਿਮਰਨਦੀਪ ਸੰਧੂ ਨੇ ਦੋਸ਼ਾਂ ਦਾ ਵਿਰੋਧ ਕਰਦਿਆਂ ਦਾਅਵਾ ਕੀਤਾ ਕਿ ਦੋਵੇਂ ਜੁਰਮ ਨੂੰ ਅੰਜਾਮ ਦੇਣ ਵਿੱਚ ਸ਼ਾਮਲ ਨਹੀਂ ਸਨ। ਜ਼ਿਕਰੇਖਾਸ ਹੈ ਕਿ 5 ਸਤੰਬਰ ਨੂੰ ਅਦਾਲਤ ਨੇ ਮਲਕੀਅਤ ਕੌਰ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ।