← ਪਿਛੇ ਪਰਤੋ
ਅੰਮ੍ਰਿਤਸਰ, 17 ਸਤੰਬਰ 2019 - ਅੰਮ੍ਰਿਤਸਰ ਦੇ ਪੁਲਿਸ ਥਾਣਾ ਮੋਹਕਮਪੁਰਾ ਖੇਤਰ ਦੇ ਇਲਾਕੇ ਨਿਊ ਪ੍ਰੀਤ ਨਗਰ 'ਚ ਇੱਕ ਮਕਾਨ ਮਾਲਕ ਔਰਤ ਵੱਲੋਂ ਉਸੇ ਘਰ 'ਚ ਕਿਰਾਏ 'ਤੇ ਰਹਿੰਦੀ ਔਰਤ ਅਤੇ ਉਸ ਦੀ 6 ਸਾਲਾ ਬੱਚੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਤਲ ਕਰਨ ਤੋਂ ਬਾਅਦ ਮੁਲਜ਼ਮ ਮਕਾਲ ਮਾਲਕਣ ਵੱਲੋਂ ਦੋਵਾਂ ਮਾਂ-ਧੀ ਦੀਆਂ ਲਾਸ਼ਾਂ ਨੂੰ ਰਾਤ ਦੇ ਹਨੇਰੇ 'ਚ ਕਿਸੇ ਸੁੰਨਸਾਨ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਸੁੱਟ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਮਕਾਨ ਮਾਲਕਣ ਦੇ ਮ੍ਰਿਤਕ ਔਰਤ ਦੇ ਪਤੀ ਨਾਲ ਨਜਾਇਜ਼ ਸਬੰਧ ਸਨ ਜਿਸ ਕਾਰਨ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਪੁਲਿਸ ਵੱਲੋਂ ਕਾਤਲ ਔਰਤ ਨੂੰ ਹਿਰਾਸਤ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Total Responses : 942