← ਪਿਛੇ ਪਰਤੋ
ਮੁਕਤਸਰ, 17 ਸਤੰਬਰ 2019 - ਮੁਕਤਸਰ ਸਾਹਿਬ ਦੇ ਪਿੰਡ ਰੁਪਾਣਾ ਵਿਖੇ ਪ੍ਰਵਾਸੀ ਮਜ਼ਦੂਰ ਦੇ 10 ਸਾਲਾ ਬੱਚੇ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਪੁਲਿਸ ਨੇ ਇਸ ਮਾਮਲੇ 'ਚ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਕਤਲ ਤੋਂ ਬਾਅਦ ਬੱਚੇ ਦੀ ਲਾਸ਼ ਮੁਕਤਸਰ ਸਾਹਿਬ-ਮਲੋਟ ਰੋਡ ਤੋਂ ਬਰਾਮਦ ਕੀਤੀ ਗਈ। ਮ੍ਰਿਤਕ ਬੱਚੇ ਦੀ ਪਛਾਣ ਕ੍ਰਿਸ਼ਨ ਕੁਮਾਰ (10) ਪੁੱਤਰ ਪੰਨੇ ਲਾਲ ਵਜੋਂ ਹੋਈ ਹੈ ਅਤੇ ਮ੍ਰਿਤਕ ਬੱਚੇ ਦਾ ਪਿਤਾ ਇੱਕ ਪੇਪਰ ਮਿੱਲ 'ਚ ਕੰਮ ਕਰਦਾ ਹੈ। ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਬੱਚਾ ਘਰੋਂ ਲੋਹਾ ਚੁੱਗਣ ਲਈ ਗਿਆ ਸੀ।
Total Responses : 193