← ਪਿਛੇ ਪਰਤੋ
ਚੰਡੀਗੜ੍ਹ, 18 ਸਤੰਬਰ 2019 - ਜਲੰਧਰ ਦੇ ਰਵਿਦਾਸ ਚੌਕ ਨੇੜੇ ਪੈਂਦੇ ਨਾਰੀ ਨਿਕੇਤਨ ਦੇ ਸਾਹਮਣੇ ਇੱਕ ਟਿੱਪਰ ਤੇ ਬਾਈਕ ‘ਚ ਜ਼ਬਰਦਸਤ ਟੱਕਰ ਹੋ ਗਈ। ਇਸ ‘ਚ ਹਾਦਸੇ 'ਚ ਸਿੰਗਰ ਮਾਸਟਰ ਸਲੀਮ ਦੀ ਭਾਬੀ ਗੰਭੀਰ ਜ਼ਖ਼ਮੀ ਹੋ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਗੰਭੀਰ ਜ਼ਖਮੀ ਹਾਲਤ 'ਚ ਹਸਪਤਾਲ ਭਰਤੀ ਕਰਵਾਇਆ ਗਿਆ ਸੀ। ਜਿੱਥੇ ਉਨ੍ਹਾਂ ਨੇ ਇਲਾਜ ਦੌਰਾਨ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਟਿੱਪਰ ਚਾਲਕ ਇੱਕ ਮਹਿਲਾ ਨੂੰ ਦੂਰ ਤੱਕ ਘੜੀਸਦਾ ਲੈ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਪੁਲਿਸ ਵੱਲੋਂ ਟਿੱਪਰ ਨੂੰ ਕਾਬੂ 'ਚ ਲੈ ਲਿਆ ਗਿਆ ਹੈ।
Total Responses : 267