← ਪਿਛੇ ਪਰਤੋ
ਨਵੀਂ ਦਿੱਲੀ, 18 ਸਤੰਬਰ 2019 - ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇੱਕ ਵਾਰ ਫਿਰ ਤੋਂ ਕਸ਼ਮੀਰ ਦਾ ਰਾਗ ਅਲਾਪਿਆ ਹੈ ਅਤੇ ਕਸ਼ਮੀਰ 'ਚੋਂ ਧਾਰਾ 370 ਹਟਾਏ ਜਾਣ ਦਾ ਦਰਦ ਇੱਕ ਵਾਰ ਫਿਰ ਸਾਹਮਣੇ ਆਇਆ ਹੈ ਪਾਕਿਸਤਾਨੀ ਮੀਡੀਆ ਦੇ ਅਨੁਸਾਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਕਹਿਣਾ ਹੈ ਕਿ ਜਦੋਂ ਤੱਕ ਕਸ਼ਮੀਰ 'ਚੋਂ ਕਰਫ਼ਿਊ ਨਹੀਂ ਹਟਾਇਆ ਜਾਂਦਾ, ਉਦੋਂ ਤੱਕ ਭਾਰਤ ਨਾਲ ਕਸ਼ਮੀਰ ਮੁੱਦੇ 'ਤੇ ਗੱਲਬਾਤ ਨਹੀ ਹੋਵੇਗੀ। ਹਲਾਂਕਿ ਭਾਰਤ ਪਹਿਲਾਂ ਹੀ ਪਾਕਿਸਤਾਨ ਨਾਲ ਕਿਸੇ ਵੀ ਮੁੱਦੇ 'ਤੇ ਗੱਲਬਾਤ ਕਰਨ ਤੋਂ ਇਨਕਾਰ ਕਰ ਚੁੱਕਾ ਹੈ ਅਤੇ ਭਾਰਤ ਦਾ ਕਹਿਣਾ ਹੈ ਕਿ ਕਸ਼ਮੀਰ ਭਾਰਤ ਦਾ ਅੰਦਰੂਨੀ ਮਾਮਲਾ ਹੈ ਜਿਸ 'ਤੇ ਪਾਕਿਸਤਾਨ ਨੂੰ ਬੋਲਣ ਦਾ ਕੋਈ ਹੱਕ ਨਹੀਂ ਹੈ ਅਤੇ ਭਾਰਤ ਅੱਤਵਾਦ ਦੇ ਮੁੱਦੇ ਤੋਂ ਬਿਨਾਂ ਪਾਕਿਸਤਾਨ ਨਾਲ ਕਿਸੇ ਵੀ ਮੁੱਦੇ 'ਤੇ ਗੱਲਬਾਤ ਨਹੀਂ ਕਰੇਗਾ ਖਾਸਕਰ ਕਸ਼ਮੀਰ ਦੇ ਮੁੱਦੇ 'ਤੇ।
Total Responses : 260