ਗੁਰਨਾਮ ਸਿੱਧੂ
ਫਿਰੋਜ਼ਪੁਰ, 18 ਸਤੰਬਰ 2019 - ਫਿਰੋਜ਼ਪੁਰ ਜ਼ਿਲ੍ਹੇ ਦੇ ਲੋਕਾਂ ਲਈ ਇਕ ਚੰਗੀ ਖਬਰ ਆਈ ਹੈ। ਕੇਂਦਰੀ ਸਿਹਤ ਮੰਤਰਾਲਾ ਨੇ ਜ਼ਿਲ੍ਹੇ ਵਿੱਚ ਪੀਜੀਆਈ ਦੀ ਸਥਾਪਨਾ ਲਈ ਪੰਜ ਸੌ ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਨਵੀਂ ਦਿੱਲੀ ਵਿਖੇ ਹੈਲਥ ਸੈਕਟਰੀ ਪ੍ਰੀਤੀ ਸੂਦਨ, ਪੀਜੀਏ ਡਾਇਰੈਕਟਰ ਜਗਤ ਰਾਮ, ਆਰਥੋਪੈਡਿਕ ਵਿੰਗ ਦੇ ਪ੍ਰਮੁੱਖ ਅਧਿਕਾਰੀ ਸਮੀਰ ਅਗਰਵਾਲ ਅਤੇ ਇੰਜੀਨੀਅਰਿੰਗ ਬ੍ਰਾਂਚ ਦੇ ਪ੍ਰਮੁੱਖ ਅਧਿਕਾਰੀਆਂ ਦੀ ਬੈਠਕ ਵਿੱਚ ਇਹ ਫੈਸਲਾ ਲਿਆ ਗਿਆ ਹੈ। ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ 500 ਕਰੋੜ ਰੁਪਏ ਦਾ ਪ੍ਰੋਜੈਕਟ ਸਿਹਤ ਵਿਭਾਗ ਦੀ ਹਾਈ ਪਾਵਰ ਕਮੇਟੀ ਦੀ ਮੀਟਿੰਗ ਵਿੱਚ ਪਾਸ ਕਰ ਦਿੱਤਾ ਗਿਆ ਹੈ ਅਤੇ ਇਸੇ ਸਾਲ ਪ੍ਰਾਜੈਕਟ ਸ਼ੁਰੂ ਹੋ ਜਾਵੇਗ। ਉਨ੍ਹਾਂ ਦੱਸਿਆ ਕਿ ਫ਼ਿਰੋਜ਼ਪੁਰ ਸ਼ਹਿਰ ਦੇ ਲੋਕਾਂ ਦੀ ਦੁਆਵਾਂ ਸਦਕਾ ਇਹ ਪ੍ਰਾਜੈਕਟ ਸਾਨੂੰ ਮਿਲ ਗਿਆ ਹੈ ਵਿਧਾਇਕ ਪਿੰਕੀ ਨੇ ਕਿਹਾ ਕਿ ਹੁਣ ਲੋਕਾਂ ਨੂੰ ਵਧੀਆ ਸਿਹਤ ਸੁਵਿਧਾਵਾਂ ਲਈ ਜਲੰਧਰ ਜਾਂ ਲੁਧਿਆਣਾ ਨਹੀਂ ਜਾਣਾ ਪਵੇਗਾ, ਸਾਰੀਆਂ ਸੁਵਿਧਾਵਾਂ ਫ਼ਿਰੋਜ਼ਪੁਰ ਵਿਖੇ ਹੀ ਉਪਲੱਬਧ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਨੂੰ ਪਾਸ ਕਰਵਾਉਣ ਲਈ ਖੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨਾਲ ਮੁਲਾਕਾਤ ਕੀਤੀ ਸੀ। ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਦੱਸਿਆ ਕਿ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੇ ਯਤਨਾਂ ਕਾਰਨ ਹੀ ਅੱਜ ਇੰਨਾ ਵੱਡਾ ਪ੍ਰਾਜੈਕਟ ਫਿਰੋਜ਼ਪੁਰ ਨੂੰ ਮਿਲਿਆ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਰੀ ਕਾਰਵਾਈ ਪੂਰੀ ਹੋ ਚੁੱਕੀ ਹੈ ਸਰਕਟ ਹਾਊਸ ਦੇ ਕੋਲ 25 ਏਕੜ ਜਗ੍ਹਾਂ ਵੀ ਕੇਂਦਰ ਵੱਲੋਂ ਪੀਜੀਆਈ ਨੂੰ ਹੈਂਡਓਵਰ ਕੀਤੀ ਜਾ ਚੁੱਕੀ ਹੈ, ਉਮੀਦ ਹੈ ਕਿ ਇਹ ਪ੍ਰਾਜੈਕਟ ਜਲਦ ਹੀ ਸ਼ੁਰੂ ਹੋ ਜਾਵੇਗਾ ਡਿਪਟੀ ਕਮਿਸ਼ਨਰਾਂ ਨੇ ਇਸੇ ਸਾਲ ਕੰਮ ਸ਼ੁਰੂ ਹੋਣ ਦੀ ਸੰਭਾਵਨਾ ਵਿਅਕਤ ਕੀਤੀ ਹੈ ਉਨ੍ਹਾਂ ਕਿਹਾ ਕਿ ਹੈਲਥ ਮਨਿਸਟਰੀ ਦੇ ਪ੍ਰਪੋਜ਼ਲ ਨੂੰ ਫਾਈਨਾਂਸ ਡਿਪਾਰਟਮੈਂਟ ਵੀ ਅਪਰੂਵ ਕਰ ਚੁੱਕਾ ਹੈ ਇਸ ਲਈ ਇਸ ਪ੍ਰਾਜੈਕਟ ਨੂੰ ਸ਼ੁਰੂ ਹੋਣ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਵੇਗੀ।