ਗੰਭੀਰ ਰੂਪ ਵਿਚ ਜ਼ਖਮੀ ਸਹਾਇਕ ਜੇਲ੍ਹ ਸੁਪਰਡੈਂਟ ਦਾ ਸਿਵਲ ਹਸਪਤਾਲ ਵਿਖੇ ਚੱਲ ਰਿਹੈ ਇਲਾਜ
ਗੁਰਨਾਮ ਸਿੱਧੂ
ਫਿਰੋਜ਼ਪੁਰ 19 ਸਤੰਬਰ 2019: ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਇਕ ਕੈਦੀ ਵੱਲੋਂ ਸਹਾਇਕ ਜੇਲ੍ਹ ਸੁਪਰਡੈਂਟ ੋਤੇ ਤੇਜਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ। ਸਿਵਲ ਹਸਪਤਾਲ ਫਿਰੋਜ਼ਪੁਰ ਵਿਚ ਜੇਰੇ ਇਲਾਜ ਸਹਾਇਕ ਜੇਲ੍ਹ ਸੁਪਰਡੈਂਟ ਹਰਭਜਨ ਲਾਲ ਨੇ ਦੱਸਿਆ ਕਿ ਰਾਤ ਕਰੀਬ 11 ਵਜੇ ਉਹ ਆਪਣੀ ਪੁਲਿਸ ਪਾਰਟੀ ਸਮੇਤ ਜੇਲ੍ਹ ਦਾ ਦੌਰਾ ਕਰ ਰਹੇ ਸਨ ਤਾਂ ਅਚਾਨਕ ਕੈਦੀ ਕਰਮਜੀਤ ਸਿੰਘ ਪੁੱਤਰ ਨਿਰਮਲ ਸਿੰਘ, ਜੋ ਕਿ ਕਤਲ ਦੇ ਕੇਸ ਵਿਚ ਸਜ਼ਾ ਭੁਗਤ ਰਿਹਾ ਹੈ, ਕੋਲੋਂ ਇਕ ਮੋਬਾਈਲ ਫੋਨ ਬਰਾਮਦ ਹੋਇਆ ਸੀ। ਅੱਜ ਸਵੇਰੇ ਕਰੀਬ ਉਕਤ ਕੈਦੀ ਨੂੰ ਜਾਂਚ ਪੜਤਾਲ ਲਈ ਬੈਰਕ ਤੋਂ ਬਾਹਰ ਲਿਆਂਦਾ ਗਿਆ ਤਾਂ ਅਚਾਨਕ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਸਹਾਇਕ ਜੇਲ੍ਹ ਸੁਪਰਡੈਂਟ ਨੇ ਦੱਸਿਆ ਕਿ ਜ਼ਖਮੀ ਦੀ ਹਾਲਤ ਵਿਚ ਉਸ ਨੂੰ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਉਸ ਦਾ ਇਲਾਜ਼ ਡਾਕਟਰਾਂ ਦੇ ਵਲੋਂ ਕੀਤਾ ਜਾ ਰਿਹਾ ਹੈ।