ਚੰਡੀਗੜ੍ਹ, 20 ਸਤੰਬਰ 2019 - ਪੰਜਾਬ ਲੋਕ ਸੇਵਾ ਕਮਿਸ਼ਨ ਵੱਲੋਂ ਚੁਣੇ ਗਏ 44 ਸਹਾਇਕ ਜ਼ਿਲ੍ਹਾ ਅਟਾਰਨੀਆਂ ਦੀਆਂ ਨਿਯੁਕਤੀਆਂ ’ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਲਿਖੇ ਪੱਤਰ ਵਿੱਚ ਚੁਣੇ ਗਏ ਸਹਾਇਕ ਜ਼ਿਲ੍ਹਾ ਅਟਾਰਨੀਆਂ ਨੂੰ ਨਿਯੁਕਤੀ ਪੱਤਰ ਨਾ ਦੇਣ ਲਈ ਆਖਿਆ ਹੈ। ਉਧਰ ਪੰਜਾਬ ਸਰਕਾਰ ਸਹਾਇਕ ਜ਼ਿਲ੍ਹਾ ਅਟਾਰਨੀਆਂ ਦਾ ਮੈਡੀਕਲ ਕਰਵਾਉਣ ਮਗਰੋਂ ਇਨ੍ਹਾਂ ਨੂੰ ਸਟੇਸ਼ਨ ਵੀ ਅਲਾਟ ਕਰ ਚੁੱਕੀ ਸੀ, ਹੁਣ ਬੱਸ ਨਿਯੁਕਤੀ ਪੱਤਰ ਦੇਣ ਦੀ ਤਿਆਰੀ ਸੀ। ਮੌਜੂਦਾ ਹਾਲਾਤ ਦੇ ਮੱਦੇਨਜ਼ਰ ਚੁਣੇ ਹੋਏ ਅਟਾਰਨੀਆਂ ਵਿੱਚੋਂ ਕਿੰਨਿਆਂ ਨੂੰ ਕਦੋਂ ਜੁਆਇਨ ਕਰਵਾਇਆ ਜਾਵੇਗਾ, ਇਹ ਕਹਿਣਾ ਮੁਸ਼ਕਲ ਹੈ।
ਹੋਰ ਵੇਰਵਿਆਂ ਲਈ ਪੜ੍ਹੋ ਪੰਜਾਬੀ ਟ੍ਰਿਬਿਊਨ ਦੇ ਪੱਤਰਕਾਰ ਬਲਵਿੰਦਰ ਜੰਮੂ ਦੀ ਰਿਪੋਰਟ : ਹੇਠ ਲਿੰਕ 'ਤੇ ਕਲਿੱਕ ਕਰੋ :-
https://bit.ly/2kT3t7W