ਬਾਬੂਸ਼ਾਹੀ ਬਿਊਰੋ
ਅੰਮ੍ਰਿਤਸਰ 20 ਸਤੰਬਰ ਯੂਥ ਡਿਵੈਲਪਮੈਂਟ ਬੋਰਡ ਪੰਜਾਬ ਦੇ ਨਵ ਨਿਯੁਕਤ ਵਾਇਸ ਚੇਅਰਮੈਨ ਐਡਵੋਕੇਟ ਵਿਕਰਮ ਕੰਬੋਜ ਦਰਬਾਰ ਸਾਹਿਬ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ।
ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਮੌਕੇ ਐਡਵੋਕੇਟ ਵਿਕਰਮ ਕੰਬੋਜ ਅਤੇ ਸਾਥੀ
-----------------------------------------------------------------
ਦਰਬਾਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੇ ਦਰਸ਼ਨ ਕਰਨ ਦੌਰਾਨ ਉਨ੍ਹਾਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ।
ਇਸ ਤੋਂ ਬਾਅਦ ਉਹ ਇਤਿਹਾਸਕ ਜਲ੍ਹਿਆਂ ਵਾਲਾ ਬਾਗ ਵਿਖੇ ਪੁੱਜ ਕੇ ਉਨ੍ਹਾਂ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ।
ਇਸ ਮੌਕੇ ਉਹਨਾਂ ਜੱਲ੍ਹਿਆਂ ਵਾਲਾ ਬਾਗ ਦੇ ਖੂਨੀ ਸਾਕੇ ਦਾ ਬਦਲਾ ਲੈ ਕੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਊਧਮ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਵੀ ਯਾਦ ਕੀਤਾ ।
ਇਸ ਮੌਕੇ ਉਨ੍ਹਾਂ ਕਿਹਾ ਕਿ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਪੰਜਾਹ ਸਾਲਾ ਪ੍ਰਕਾਸ਼ ਉਤਸਵ ਨੂੰ ਪੰਜਾਬ ਸਰਕਾਰ ਵੱਲੋਂ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ।
ਉਹਨਾਂ ਕਿਹਾ ਕਿ ਦਹਾਕਿਆਂ ਤੋਂ ਕੀਤੀ ਜਾ ਰਹੀ ਅਰਦਾਸ ਨੂੰ ਵਾਹਿਗੁਰੂ ਨੇ ਨੇੜੇ ਹੋ ਕੇ ਸੁਣਿਆ ਹੈ ਅਤੇ ਹੁਣ ਇਤਿਹਾਸਕ ਸਥਾਨ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘੇ ਦਾ ਨਿਰਮਾਣ ਕੀਤਾ ਗਿਆ ਹੈ ਜੋ ਕਿ ਕੁਝ ਸਮੇਂ ਦੌਰਾਨ ਹੀ ਸ਼ੁਰੂ ਹੋਣ ਜਾ ਰਿਹਾ ਹੈ ।
ਇਸ ਮੌਕੇ ਉਨ੍ਹਾਂ ਦੇ ਨਾਲ ਸੁਭਾਸ਼ ਕੰਬੋਜ , ਬਲਦੇਵ ਰਾਜ ਸਰਪੰਚ , ਇਕਬਾਲ ਚੰਦ ਪਾਲਾ ਬੱਟੀ ਜ਼ਿਲ੍ਹਾ ਪ੍ਰਧਾਨ ਕੰਬੋਜ ਮਹਾ ਸਭਾ , ਕੰਬੋਜ ਕੰਸਟਰਕਸ਼ਨ ਕੰਪਨੀ ਦੇ ਐੱਮ ਡੀ ਕੇਵਲ ਕੰਬੋਜ , ਵਿਨੋਦ ਕੁਮਾਰ ਜੀਵਾਂ ਅਰਾਈਂ ਸਾਬਕਾ ਸਰਪੰਚ , ਸੁਖਦੇਵ ਬੱਟੀ , ਰਾਜ ਕੁਮਾਰ ਸਰਪੰਚ , ਸੰਦੀਪ ਕੁਮਾਰ ਸਰਪੰਚ ਤੋਂ ਇਲਾਵਾ ਹੋਰ ਵੀ ਆਗੂ ਮੌਜੂਦ ਸਨ ।