ਚੰਡੀਗੜ੍ਹ, 21 ਸਤੰਬਰ 2019 - ਹਰਿਆਣਾ ਦੇ ਇੱਕ ਆਈਏਐੱਸ ਅਫਸਰ ਏ.ਕੇ ਸਿੰਘ ਦੇ ਪਰਸਨਲ ਸਕਿਉਰਿਟੀ ਅਫਸਰਟ (ਪੀਐੱਸੳ) ਨੇ ਸ਼ੁੱਕਰਵਾਰ ਨੂੰ ਆਪਣੀ ਸਰਵਿਸ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ ਹੈ। ਘਟਨਾ ਚੰਡੀਗੜ੍ਹ ਦੇ ਸੈਕਟਰ 39 ਦੀ ਹੈ। ਜਾਣਕਾਰੀ ਮੁਤਾਬਕ ਜਿਸ ਸਮੇਂ ਪੀਐਸੳ ਨੇ ਖੁਦ ਨੂੰ ਗੋਲੀ ਮਾਰੀ, ਉਸ ਵਕਤ ਉਸਦੇ ਪਰਿਵਾਰ ਮੈਂਬਰ ਘਰ ਦੇ ਦੂਸਰੇ ਕਮਰੇ 'ਚ ਸਨ।
ਟਾਈਮਜ਼ ਆਫ ਇੰਡੀਆ ਦੀ ਰਿਪੋਰਟ ਮੁਤਾਬਕ ਮ੍ਰਿਤਕ ਦੀ ਪਹਿਚਾਣ ਸੋਨੂੰ ਕੁਮਾਰ ਵਜੋਂ ਹੋਈ ਹੈ। ਪੁਲਿਸ ਦੁਆਰਾ ਮ੍ਰਿਤਕ ਦੇਹ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਅਰੰਭ ਦਿੱਤੀ ਗਈ ਸੀ। ਪੁਲਿਸ ਨੇ ਕਿਹਾ ਕਿ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ।
ਸੋਨੂੰ ਕੁਮਾਰ ਦੀ ਪਹਿਲੀ ਪਤਨੀ ਦੀ ਮੌਤ ਹੋ ਗਈ ਸੀ, ਜਦੋਂਕਿ ਉਸਦੀ ਦੂਸਰੀ ਪਤਨੀ ਨਾਲ ਤਲਾਕ ਦੀ ਕਾਰਵਾਈ ਚੱਲ ਰਹੀ ਸੀ। ਕੁਮਾਰ ਲਿਵ-ਇਨ ਰਿਲੇਸ਼ਨਸ਼ਿਪ ਵਿਚ ਸੀ।
ਸੋਨੂੰ ਕੁਮਾਰ ਪਿਛਲੇ ਤਿੰਨ ਦਿਨਾਂ ਤੋਂ ਛੁੱਟੀ ‘ਤੇ ਸੀ। ਪੁਲਿਸ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਪਰਿਵਾਰਕ ਮੈਂਬਰਾਂ ਅਤੇ ਗੁਆਂਢੀਆਂ ਦੇ ਬਿਆਨ ਦਰਜ ਕਰ ਰਹੀ ਹੈ। ਪੁਲਿਸ ਨੇ ਸੀ.ਆਰ.ਪੀ.ਸੀ ਦੀ ਧਾਰਾ 174 ਅਧੀਨ ਕੇਸ ਦਰਜ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।