ਗੁਰਨਾਮ ਸਿੱਧੂ
ਫ਼ਿਰੋਜ਼ਪੁਰ 21 ਸਤੰਬਰ 2019: ਸਟੇਟ ਆਰਗੇਨਾਈਜ਼ਿੰਗ ਕਮਿਸ਼ਨਰ ਭਾਰਤ ਸਕਾਊਟ ਗਾਈਡ ਪੰਜਾਬ ਸਰਦਾਰ ਓਂਕਾਰ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ ਹੇਠ ਭਾਰਤ ਸਕਾਊਟ ਗਾਈਡ ਪੰਜਾਬ ਦੀ ਇਕਾਈ ਸਰਕਾਰੀ ਪ੍ਰਾਇਮਰੀ ਸਕੂਲ ਕਾਲੀਏ ਵਾਲਾ ਵਿਖੇ ਕੱਬ ਮਾਸਟਰ ਜਸਵਿੰਦਰ ਪਾਲ ਸਿੰਘ ਅਤੇ ਸਕੂਲ ਸਟਾਫ ਦੀ ਅਗਵਾਈ ਹੇਠ ਵਿਸ਼ਵ ਸ਼ਾਂਤੀ ਦਿਵਸ ਮਨਾਇਆ ਗਿਆ।ਕੱਬ ਮਾਸਟਰ ਜਸਵਿੰਦਰ ਪਾਲ ਸਿੰਘ ਵਲੋਂ ਵਿਦਿਆਰਥੀਆਂ ਨੂੰ ਆਪਸੀ ਭਾਈਚਾਰੇ, ਸ਼ਾਤੀ ਅਤੇ ਮਿਲਵਰਤਨ ਨਾਲ ਰਹਿਣ ਦਾ ਸੰਦੇਸ਼ ਦਿੱਤਾ ਇਸ ਮੌਕੇ ਤੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਵਿਸ਼ਵ ਸ਼ਾਂਤੀ ਲਈ ਪ੍ਰਾਰਥਨਾ ਕੀਤੀ ਅਤੇ ਸ਼ਾਂਤੀ ਦਰੱਖਤ ਬਣਾਇਆ ਗਿਆ।
ਕੱਬ ਮਾਸਟਰ ਜਸਵਿੰਦਰ ਪਾਲ ਸਿੰਘ ਵਲੋਂ ਦੱਸਿਆ ਗਿਆ ਕਿ ਇਸ ਸਾਲ ਭਾਰਤ ਸਰਕਾਰ ਦੀ ਵਿਸ਼ੇਸ਼ ਮੁਹਿੰਮ "ਸੇ ਨੋ ਪਲਾਸਟਿਕ" ਤਹਿਤ ਵਿਦਿਆਰਥੀਆਂ ਨੂੰ ਪਲਾਸਟਿਕ ਦੀ ਵਰਤੋਂ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਸਾਰਿਆ ਵੱਲੋਂ ਪਲਾਸਟਿਕ ਨਾ ਵਰਤਣ ਦਾ ਪ੍ਰਣ ਲਿਆ ਗਿਆ। ਵਿਦਿਆਰਥੀਆਂ ਦੇ ਚਾਰਟ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਬੱਚਿਆਂ ਵਲੋਂ ਪਲਾਸਟਿਕ ਨਾ ਵਰਤਣ ਦੇ ਨਾਅਰੇ ਲਗਾਏ ਗਏ। ਇਸ ਮੌਕੇ ਸਕੂਲ ਮੁਖੀ ਪਰਮਜੀਤ ਕੌਰ, ਮੈਡਮ ਕੰਚਨ ਬਾਲਾ, ਜਸਵਿੰਦਰ ਪਾਲ ਸਿੰਘ, ਸੁਖਮੰਦਰ ਸਿੰਘ ਸੁਲਹਾਣੀ, ਆਂਗਣਵਾੜੀ ਵਰਕਰ ਨਿਰਮਲ ਕੌਰ,ਗੁਰਦੇਵ ਕੌਰ ਆਦਿ ਹਾਜ਼ਰ ਸਨ।