ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਵਿਭਾਗਾਂ ਵਲੋਂ ਮਨਾਇਆ ਜਾ ਰਿਹਾ ਹੈ 'ਪੋਸ਼ਣ ਮਾਹ'
ਗੁਰਦਾਸਪੁਰ, 21 ਸਤੰਬਰ 2019: ਜ਼ਿਲਾ ਪ੍ਰਸ਼ਾਸਨ ਵਲੋਂ ਪਹਿਲੀ ਸਤੰਬਰ ਤੋਂ 30 ਸਤੰਬਰ ਤਕ ਮਨਾਏ ਜਾ ਰਹੇ 'ਪੋਸ਼ਣ ਮਾਹ' ਤਹਿਤ ਵੱਖ-ਵੱਖ ਵਿਭਾਗਾਂ ਵਲੋਂ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਤਹਿਤ ਅੱਜ ਜਾਗਰਕੂਤਾ ਸਮਾਗਮ ਕਰਵਇਆ ਗਿਆ ਤੇ ਸਾਈਕਲ ਰੈਲੀ ਕੱਢੀ ਗਈ। ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 'ਮਿਸ਼ਨ ਤੰਦਰੁਸਤ ਪੰਜਾਬ ਅਤੇ ਪੋਸ਼ਣ ਅਭਿਆਨ' ਤਹਿਤ 'ਪੋਸ਼ਣ ਮਾਹ' ਤਹਿਤ ਸਮਗਾਮ ਕਰਵਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਇਸ 'ਪੋਸ਼ਣ ਮਾਹ' ਦੌਰਾਨ ਗਰਭਵਤੀ ਔਰਤਾਂ, ਮਾਵਾਂ ਅਤੇ ਬੱਚਿਆਂ ਲਈ ਪੋਸ਼ਟਿਕ ਖੁਰਾਕ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ। ਪੋਸ਼ਣ ਅਭਿਆਨ ਨਰੋਏ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਸਹਾਈ ਹੋਵੇਗਾ ਅਤੇ ਇਸ ਟੀਚੇ ਨੂੰ ਪੂਰਾ ਕਰਨ ਲਈ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਉਪਰਾਲੇ ਕੀਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਅਭਿਆਨ ਤਹਿਤ ਵੱਖ-ਵੱਖ ਵਿਭਾਗ ਮਾਵਾਂ ਨੂੰ ਜਾਗਰੂਕ ਕਰ ਰਹੇ ਹਨ ਕਿ ਉਹ ਬੱਚੇ ਦੇ ਪਹਿਲੇ 1000 ਦਿਨ ਬੱਚੇ 1 ਆਪਣਾ ਦੁੱਧ ਪਿਆਉਣ। ਬੱਚਿਆਂ ਨੂੰ ਕੋਲਡ ਡਰਿੰਕ ਤੇ ਫਾਸਟ ਫੂਡ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਪੋਸ਼ਟਿਕ ਆਹਾਰ ਖਾਣ ਲਈ ਜਾਗਰੂਕ ਕੀਤਾ ਗਿਆ ਹੈ। ਉਨਾਂ ਕਿਹਾ ਕਿ ਅਜੋਕੇ ਸਮੇਂ ਦੌਰਾਨ ਲੋਕਾਂ ਦੀਆਂ ਖਾਣਪੀਣ ਦੀਆਂ ਆਦਤਾਂ ਬਦਲ ਗਈਆਂ ਹਨ। ਜਿਸ ਕਾਰਨ ਬੱਚਿਆਂ ਦੀ ਲੰਬਾਈ ਅਤੇ ਵਜ਼ਨ ਘੱਟ ਹੋ ਰਿਹਾ ਹੈ। ਔਰਤਾਂ ਵਿਚ ਖੂਨ ਦੀ ਕਮੀ ਹੈ ਅਤੇ ਗਰਭਵਤੀ ਅੋਰਤਾਂ ਤੇ ਮਾਵਾਂ ਨੂੰ ਦੁੱਧ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਦੀ ਲੋੜ ਹੈ। ਉਨਾਂ ਦੱਸਿਆ ਕਿ ਬੱਚਿਆਂ ਤੇ ਮਾਵਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਨ ਅਭਿਆਨ ਚਲਾਇਆ ਜਾ ਰਿਹਾ ਹੈ।
ਇਸ ਮੌਕੇ ਹਰਭਿੰਦਰ ਸਿੰਘ ਐਕਸੀਅਨ ਵਾਟਰ ਸਪਲਾਈ ਤੇ ਸ਼ੈਨੀਟੇਸ਼ਨ ਨੇ ਦੱਸਿਆ ਕਿ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਲਾ ਅਫਗਾਨਾ ਵਿਖੇ ਸਾਈਕਲ ਰੈਲੀ ਕੱਢੀ ਗਈ ਤੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਫ ਸਫਾਈ ਰੱਖਣ, ਖਾਣਾ ਖਾਣ ਤੋਂ ਪਹਿਲਾਂ ਤੇ ਬਾਅਦ ਵਿਚ ਹੱਥ ਧੋਣ, ਸਾਫ ਪਾਣੀ ਪੀਣ ਅਤੇ ਵਾਤਾਵਰਣ ਨੂੰ ਸਾਫ ਰੱਖਣ ਪ੍ਰਤੀ ਜਾਗਰੂਕ ਕੀਤਾ ਗਿਆ।