ਐਸ. ਏ. ਐਸ. ਨਗਰ, 21 ਸਤੰਬਰ 2019: ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੀ ਮੌਜੂਦਗੀ ਵਿੱਚ ਠੇਕੇਦਾਰ ਮੋਹਣ ਸਿੰਘ ਬਠਲਾਣਾ ਨੇ ਦਿ ਐਸ. ਏ. ਐਸ. ਨਗਰ ਜ਼ਿਲ੍ਹਾ ਸਹਿਕਾਰੀ ਕਿਰਤ ਤੇ ਉਸਾਰੀ ਸਭਾਵਾਂ ਯੂਨੀਅਨ ਲਿਮ. ਮੁਹਾਲੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ।
ਇਸ ਮੌਕੇ ਕੁੰਭੜਾ ਸੈਕਟਰ-68 ਸਥਿਤ ਸੁਸਾਇਟੀ ਦੇ ਦਫਤਰ ਵਿਖੇ ਹੋਏ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ. ਸਿੱਧੂ ਨੇ ਸ੍ਰੀ ਬਠਲਾਣਾ ਦਾ ਮੂੰਹ ਮਿੱਠਾ ਕਰਵਾਉਂਦਿਆਂ ਉਨ੍ਹਾਂ ਨੂੰ ਚੇਅਰਮੈਨ ਬਣਨ ’ਤੇ ਮੁਬਾਰਕਬਾਦ ਦਿੱਤੀ ਅਤੇ ਆਸ ਪ੍ਰਗਟ ਕੀਤੀ ਕਿ ਸ੍ਰੀ ਬਠਲਾਣਾ ਨਵੀਂ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਸ੍ਰੀ ਬਠਲਾਣਾ ਨੇ ਸਿਹਤ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਦਿ ਐਸ. ਏ. ਐਸ. ਨਗਰ ਜ਼ਿਲ੍ਹਾ ਸਹਿਕਾਰੀ ਕਿਰਤ ਤੇ ਉਸਾਰੀ ਸਭਾਵਾਂ ਯੂਨੀਅਨ ਲਿਮ. ਮੁਹਾਲੀ ਦੇ ਵਾਈਸ ਚੇਅਰਮੈਨ ਸ੍ਰੀ ਗੁਰਪ੍ਰੀਤ ਸਿੰਘ, ਡਾਇਰੈਕਟਰ ਸ੍ਰੀ ਬੇਅੰਤ ਸਿੰਘ, ਡਾਇਰੈਕਟਰ ਸ੍ਰੀ ਨਵੀਨ ਕੁਮਾਰ ਗੁਪਤਾ, ਡਾਇਰੈਕਟਰ ਗੁਲਸ਼ਨ ਕੁਮਾਰ, ਡਾਇਰੈਕਟਰ ਸ੍ਰੀ ਹਰਵਿੰਦਰ ਸਿੰਘ, ਡਾਇਰੈਕਟਰ ਸ੍ਰੀ ਰਾਕੇਸ਼ ਕੁਮਾਰ, ਡਾਇਰੈਕਟਰ ਸ੍ਰੀ ਮੇਹਰ, ਬਲਾਕ ਸਮਿਤੀ ਦੇ ਵਾਈਸ ਚੇਅਰਮੈਨ ਸ੍ਰੀ ਮਨਜੀਤ ਸਿੰਘ ਤੰਗੌਰੀ, ਸ੍ਰੀ ਸਰਬਜੀਤ ਸਿੰਘ, ਸ੍ਰੀ ਬਲਵਿੰਦਰ ਸਿੰਘ ਜੈਲਦਾਰ, ਸ੍ਰੀ ਰਾਜੇਸ਼ ਲਖੋਤਰਾ, ਸ੍ਰੀ ਨਰਿੰਦਰ, ਸ੍ਰੀ ਗੁਰਬਿੰਦਰ ਸਿੰਘ, ਸ੍ਰੀ ਜਸਮੇਰ ਸਿੰਘ, ਸ੍ਰੀ ਬਲਜੀਤ ਸਿੰਘ, ਸ੍ਰੀ ਅੰਕੁਰ ਬਾਂਸਲ, ਸ੍ਰੀ ਹਰਵਿੰਦਰ ਸਿੰਘ ਮਸਤਗੜ੍ਹ, ਸ੍ਰੀ ਗੁਰਵਿੰਦਰ ਸਿੰਘ ਬੜੀ, ਸ੍ਰੀ ਸੰਜੀਵ ਕੁਮਾਰ, ਸ੍ਰੀ ਅਮਰੀਕ ਸਿੰਘ ਮਾਵੀ ਅਤੇ ਪ੍ਰਭਜੀਤ ਸਿੰਘ ਬਾਜਵਾ ਸਾਬਕਾ ਚੇਅਰਮੈਨ, ਸ੍ਰੀ ਨਰਿੰਦਰ ਸਿੰਘ ਬੋਪਾਰਾਏ, ਸ੍ਰੀ ਜੰਗ ਬਹਾਦਰ ਕੋ: ਚੇਅਰਮੈਨ ਐਸ. ਸੀ. ਡਿਪਾਰਟਮੈਂਟ ਪੀ.ਪੀ. ਸੀ. ਸੀ. ਸਮੇਤ ਹੋਰ ਪਤਵੰਤੇ ਸੱਜਣ ਵੀ ਮੌਜੂਦ ਸਨ।