← ਪਿਛੇ ਪਰਤੋ
ਗੁਰਨਾਮ ਸਿੱਧੂ ਫਿਰੋਜ਼ਪੁਰ 21 ਸਤੰਬਰ 2019: ਵਿਧਾਨ ਸਭਾ ਹਲਕਾ ਜ਼ੀਰਾ ਵਿਚ ਚਿੱਟੇ ਦੇ ਨਸ਼ੇ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਨੇੜਲੇ ਪਿੰਡ ਸਨੇਰ ਵਿਖੇ 27 ਸਾਲ ਦੇ ਨੌਜਵਾਨ ਦੀ ਚਿੱਟੇ ਦਾ ਸੇਵਨ ਕਰਨ ਨਾਲ ਮੌਤ ਹੋ ਗਈ। ਪਿੰਡ ਸਨੇਰ ਵਿਚ ਪਿਛਲੇ ਕੁਝ ਮਹੀਨਿਆਂ ਦੌਰਾਨ ਇਹ ਤੀਜੀ ਮੌਤ ਹੈ ਜਿਸ ਨੂੰ ਲੈ ਕੇ ਪਿੰਡ ਵਾਸੀ ਕਾਫੀ ਚਿੰਤਤ ਨਜ਼ਰ ਆ ਰਹੇ ਹਨ। ਜਾਣਕਾਰੀ ਅਨੁਸਾਰ ਜਗਤਾਰ ਸਿੰਘ ਉਰਫ ਕਾਕਾ ਸਪੁੱਤਰ ਸਰੂਪ ਸਿੰਘ ਦੀ ਪਿੰਡ ਜ਼ੀਰਾ ਨੂੰ ਜਾਂਦੀ ਸੜਕ 'ਤੇ ਜ਼ੀਰਾ ਵਿਚ ਸਥਿਤ ਸ਼ਮਸ਼ਾਨਘਾਟ ਵਿਖੇ ਚਿੱਟੇ ਦਾ ਟੀਕਾ ਲਗਾਉਣ ਨਾਲ ਹਾਲਤ ਵਿਗੜ ਗਈ ਅਤੇ ਉਸ ਨੇ ਦਮ ਤੋੜ ਦਿੱਤਾ। ਉਸ ਦੇ ਪਿਤਾ ਤੇ ਭਰਾ ਨੇ ਦੱਸਿਆ ਕਿ ਇਲਾਕੇ ਵਿਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਇਸ ਨੂੰ ਤੁਰੰਤ ਰੋਕਿਆ ਜਾਵੇ।
Total Responses : 108